ਜਲੰਧਰ(ਨਵੀਨ ਪੂਰੀ): ਮਹਾਨਗਰ ’ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਰਾਮਾਮੰਡੀ ਕਮਿਸ਼ਨਰੇਟ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਰਾਮਾਮੰਡੀ ਦੇ ਐਸਐਚਓ ਨਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਏਐਸਆਈ ਪਰਮਜੀਤ ਕੁਮਾਰ ਅਤੇ ਆਪਣੀ ਟੀਮ ਸਮੇਤ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ।ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੂਰਿਆ ਇਨਕਲੇਵ ਜਲੰਧਰ ਸਾਈਡ ਨਿਊ ਜੋਗਿੰਦਰ ਨਗਰ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਔਰਤ ਸਰਬਜੀਤ ਕੌਰ ਦੀ ਚੇਨ ਖੋਹ ਕੇ ਸ਼ਮਸ਼ਾਨਘਾਟ ਲੱਦੇਵਾਲੀ ਵੱਲ ਭੱਜ ਗਏ ਹਨ। ਪੁਲਸ ਨੇਂ ਨਾਕੇ ‘ਤੇ ਰੋਕ ਕੇ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਮੌਕੇ ‘ਤੇ ਔਰਤ ਦੀ ਖੋਹੀ ਚੇਨ ਬਰਾਮਦ ਹੋਈ। ਇਸ ਦੌਰਾਨ ਮੁਲਜ਼ਮਾਂ ਕੋਲੋਂ ਲੁੱਟ ਦੀ ਵਾਰਦਾਤ ਵਿੱਚ ਵਰਤੀ ਗਈ ਬਾਈਕ ਵੀ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਸ਼ਹਿਰ ਵਿੱਚ ਹੋਰ ਵਾਰਦਾਤਾਂ ਨੂੰ ਵੀ ਕਬੂਲ ਕੀਤਾ ਹੈ। ਇਸ ਦੌਰਾਨ 5 ਮੋਬਾਈਲ ਵੀ ਬਰਾਮਦ ਹੋਏ ਹਨ।ਮੁਲਜ਼ਮਾਂ ਦੀ ਪਛਾਣ ਮੁਹੰਮਦ ਆਫਤਾਬ ਪੁੱਤਰ ਮੁਹੰਮਦ ਆਲਮ ਵਾਸੀ ਪਿੰਡ ਛਤਰਪੁਰ ਜ਼ਿਲ੍ਹਾ ਸਹਿਰਸਾ ਬਿਹਾਰ ਹਾਲ ਵਾਸੀ ਕਿਰਾਏਦਾਰ ਪਿੰਡ ਸੁਭਾਨਾ ਅਤੇ ਸ਼ਿਵਮ ਪੁੱਤਰ ਰਾਜੂ ਵਾਸੀ ਰਾਜਬਾੜੀ ਉੱਤਰ ਪ੍ਰਦੇਸ਼ ਹਾਲ ਵਾਸੀ ਕਿਰਾਏਦਾਰ ਮਕਾਨ ਨੰਬਰ 700 ਅਰਬਨ ਅਸਟੇਟ ਫੇਜ਼ 1 ਗੜ੍ਹਾ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
The post ਜਲੰਧਰ,ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ appeared first on Welcome Punjab News.
source https://welcomepunjab.in/jalandhar-the-robbery-of-the-event/