ਚੰਡੀਗੜ੍ਹ ਯੂਨੀਵਰਸਿਟੀ 2 ਦਿਨ ਰਹੇਗੀ ਬੰਦ

0

ਚੰਡੀਗੜ੍ਹ (ਵੈਲਕਮ ਪੰਜਾਬ ਬਿਊਰੋ )- ਇਤਰਾਜ਼ਯੋਗ ਵੀਡੀਓ ਲੀਕ ਹੋਣ ਤੋਂ ਬਾਅਦ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਨੂੰ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਯੂਨੀਵਰਸਿਟੀ ਪ੍ਰਸ਼ਾਸਨ ਨੇ ਲਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ, ਅਕਾਦਮਿਕ ਅਤੇ ਗੈਰ-ਅਕਾਦਮਿਕ ਵਿਭਾਗਾਂ ਦੇ ਸਾਰੇ ਫੈਕਲਟੀ/ਸਟਾਫ ਮੈਂਬਰ ਆਪਣੇ-ਆਪਣੇ ਵਿਭਾਗਾਂ ਵਿੱਚ ਆਮ ਵਾਂਗ ਰਿਪੋਰਟ ਕਰਨਗੇ। ਹੋਰ ਜ਼ਰੂਰੀ ਸੇਵਾਵਾਂ ਨੂੰ ਵੀ ਆਮ ਵਾਂਗ ਬਰਕਰਾਰ ਰੱਖਿਆ ਜਾਵੇਗਾ। ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਇਸ ਘਟਨਾ ਵਿੱਚ ਢਿੱਲੀ ਕਾਰਗੁਜ਼ਾਰੀ ਦਾ ਦੋਸ਼ ਲਾਉਂਦਿਆਂ ਵਿਦਿਆਰਥੀਆਂ ਨੇ ਮੁੜ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਂਪਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ।

The post ਚੰਡੀਗੜ੍ਹ ਯੂਨੀਵਰਸਿਟੀ 2 ਦਿਨ ਰਹੇਗੀ ਬੰਦ appeared first on Welcome Punjab News.



source https://welcomepunjab.in/chandigarh-university-will-remain-closed-for-2-days/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top