ਪੱਟੀ (ਬਿਉਰੋ): ਤਰਨਤਾਰਨ ਜ਼ਿਲ੍ਹੇ ਦੇ ਹਲਕਾ ਪੱਟੀ ਵਿੱਚ ਬੀਤੀ ਰਾਤ ਦੋ ਨੌਜਵਾਨਾਂ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਰਾਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਇਸ ਸਬੰਧੀ ਜਾਣਕਾਰੀ ਅਨੁਸਾਰ ਦੋ ਨੋਜਵਾਨ ਆਪਣੇ ਰਿਸ਼ਤੇਦਾਰੀ ਵਿੱਚ ਪਿੰਡ ਗਦਾਈਕੇ ਆਏ ਹੋਏ ਸਨ। ਬੀਤੀ ਰਾਤ ਹੋਈ ਲੜਾਈ ਦੌਰਾਨ ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀ ਉਮਰ 26-27 ਸਾਲ ਦੇ ਕਰੀਬ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਦਰਸ਼ਨ ਸਿੰਘ ਉਰਫ਼ ਸੋਨਾ ਵਾਸੀ ਪਿੰਡ ਜੋਧ ਸਿੰਘ ਵਾਲਾ ਅਤੇ ਸ਼ਿੰਦਰ ਸਿੰਘ ਵਾਸੀ ਪਿੰਡ ਜੋਧਾਂ ਵਜੋਂ ਹੋਈ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
The post ਪੰਜਾਬ ‘ਚ ਵੱਡੀ ਵਾਰਦਾਤ: 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,ਫੈਲੀ ਦਹਿਸ਼ਤ appeared first on Welcome Punjab News.
source https://welcomepunjab.in/punjab-in-big-event-2-nujwana/