ਲੁਧਿਆਣਾ (ਬਿਉਰੋ) : ਚੰਡੀਗੜ੍ਹ ਰੋਡ ‘ਤੇ ਦੇਰ ਰਾਤ ਫੋਰਟਿਸ ਹਸਪਤਾਲ ਨੇੜੇ ਇਕ ਓਵਰ ਸਪੀਡ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਅੰਦਰ ਬੈਠੇ ਤਿੰਨ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੂੰ ਦਿੱਤੀ ਗਈ।ਹਾਦਸਾ ਸੋਮਵਾਰ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰਨ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟ ਗਈ।ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਦਿੱਤੀ ਗਈ, ਜਿਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਹਾਦਸੇ ‘ਚ ਕਾਰ ਚਾਲਕ ਰਾਜੇਸ਼ ਕੁਮਾਰ ਵਾਸੀ ਪੁਰਾਣੀ ਮਾਧੋਪੁਰੀ, ਉਸ ਦੀ 5 ਸਾਲਾ ਬੇਟੀ ਜੈਸਮੀਨ ਅਤੇ ਉਸ ਦੀ ਭਰਜਾਈ ਸੰਜਨਾ ਵਾਸੀ ਪ੍ਰਤਾਪ ਨਗਰ ਅਤੇ ਉਸ ਦੀਆਂ ਦੋ ਬੇਟੀਆਂ 5 ਸਾਲਾ ਮਾਹੀ ਅਤੇ 3 ਸਾਲ ਦੀ ਖੁਸ਼ੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਰਾਜੇਸ਼ ਦੀ ਪਤਨੀ ਪ੍ਰਿਆ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਰਾ ਪਰਿਵਾਰ ਚੰਡੀਗੜ੍ਹ ਤੋਂ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋ ਕੇ ਦੇਰ ਰਾਤ ਘਰ ਪਰਤ ਰਿਹਾ ਸੀ। ਜਿੱਥੇ ਦੇਰ ਰਾਤ ਕਰੀਬ 2:30 ਵਜੇ ਚੰਡੀਗੜ੍ਹ ਰੋਡ ‘ਤੇ ਫੋਰਟਿਸ ਹਸਪਤਾਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਦੌਰਾਨ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਜਿਸ ਦੌਰਾਨ ਕਾਰ ਬੁਰੀ ਤਰ੍ਹਾਂ ਨਾਲ ਪਲਟ ਗਈ। ਕਾਰ ‘ਚ ਮੌਜੂਦ 6 ਲੋਕਾਂ ‘ਚੋਂ ਡਰਾਈਵਰ, ਔਰਤਾਂ ਅਤੇ 3 ਬੱਚੀਆਂ ਦੀ ਮੌਤ ਹੋ ਗਈ।ਥਾਣਾ ਫੋਕਲ ਪੁਆਇੰਟ ਅਧੀਨ ਪੈਂਦੀ ਪੁਲਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚ ਗਏ ਸਨ। ਜਿੱਥੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ।ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਭਿਆਨਕ ਸੜਕ ਹਾਦਸਾ, ਕਾਰ ‘ਚ ਸਵਾਰ 3 ਬੱਚਿਆਂ ਸਮੇਤ 5 ਦੀ ਦਰਦਨਾਕ ਮੌਤ appeared first on Welcome Punjab News.
source https://welcomepunjab.in/terrible-road-accident-in-a-car-3/