ਭਿਆਨਕ ਹਾਦਸਾ,ਬੇਕਾਬੂ ਟਰੱਕ ਨੇ ਸੜਕ ਕੰਢੇ ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ

0

ਦਿੱਲੀ(ਬਿਉਰੋ)- ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਬੀਤੀ ਰਾਤ ਬੇਕਾਬੂ ਟਰੱਕ ਵਲੋਂ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਸੀਮਾਪੁਰੀ ਵਿੱਚ ਡੀਟੀਸੀ ਰੈੱਡ ਲਾਈਟ ਦੇ ਨੇੜੇ ਇਹ ਘਟਨਾ ਵਾਪਰੀ ਹੈ। ਇਹ ਘਟਨਾ ਮੰਗਲਵਾਰ ਦੇਰ ਰਾਤ ਕਰੀਬ 2 ਵਜੇ ਦੀ ਹੈ, ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਦੇ ਡਿਵਾਈਡਰ ‘ਤੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ, ਜਿਨ੍ਹਾਂ ਵਿੱਚੋਂ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਦੋ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ। ਹਾਲਾਂਕਿ ਹਨੇਰੇ ਦਾ ਫਾਇਦਾ ਚੁੱਕ ਕੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਭਿਆਨਕ ਹਾਦਸਾ,ਬੇਕਾਬੂ ਟਰੱਕ ਨੇ ਸੜਕ ਕੰਢੇ ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ appeared first on Welcome Punjab News.



source https://welcomepunjab.in/uncontrolled-truck-on-the-side-of-the-road/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top