ਅੰਮ੍ਰਿਤਸਰ: ਅੰਮ੍ਰਿਤਸਰ ਦੇਹਾਤੀ ਦੇ ਐਸਐਸਪੀ ਸਵਪਨ ਸ਼ਰਮਾ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਨੇ ਹੈਪੀ ਜੱਟ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਹੈਪੀ ਜੱਟ ਜੱਗੂ ਭਗਵਾਨਪੁਰੀਆ ਦਾ ਵਿਰੋਧੀ ਹੈ। ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਸ਼ੂਟਰ ਜੱਗੂ ਭਗਵਾਨਪੁਰੀਆ ਦੇ 2 ਸਮਰਥਕਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ 32 ਬੋਰ ਅਤੇ ਇੱਕ 30 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ।
The post ਪੰਜਾਬ ਦੇ ਇਸ ਜਿਲ੍ਹੇ ’ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, 4 ਸ਼ੂਟਰ ਗ੍ਰਿਫਤਾਰ appeared first on Welcome Punjab News.
source https://welcomepunjab.in/police-in-this-district-of-punjab/