ਜਲੰਧਰ (ਵਿੱਕੀ ਸੂਰੀ)- : ਪੰਜਾਬ ਸਰਕਾਰ ਨੇ ਸ਼ਹਿਰੀ ਖੇਤਰਾਂ ‘ਚੋਂ ADC,ਅਰਬਨ ਡਿਵੈਲਪਮੈਂਟ ਦੇ ਅਹੁਦੇ ਨੂੰ ਖਤਮ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਿਛਲੀ ਕਾਂਗਰਸ ਸਰਕਾਰ ਦੌਰਾਨ ਪੂਰੇ ਸੂਬੇ ਵਿੱਚ ਐਡੀਸ਼ਨਲ ਡਿਪਟੀ ਕਮਿਸ਼ਨਰ ,ਅਰਬਨ ਡਿਵੈਲਪਮੈਂਟ ਦੀ ਅਸਾਮੀ ਬਣਾਈ ਗਈ ਸੀ ਅਤੇ ਐਡੀਸ਼ਨਲ ਕਮਿਸ਼ਨਰ ਨਿਯੁਕਤ ਕੀਤੇ ਗਏ ਸਨ ਪਰ ਦੋ ਦਿਨ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ ਸੀ।ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਸ ਅਹੁਦੇ ਦੀ ਲੋੜ ਨਹੀਂ ਹੈ ਅਤੇ ਇਹ ਪੋਸਟ ਪੰਜਾਬ ਦੇ ਖਜ਼ਾਨੇ ’ਤੇ ਵਾਧੂ ਬੋਝ ਹੈ।
ਸਥਾਨਕ ਸ਼ਾਸਨ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਐਡੀਸ਼ਨਲ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ। ਇਹ ਅਹੁਦਾ ਸਿਰਫ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਵਿੱਚ ਹੀ ਰਹੇਗੀ ਅਤੇ ਬਾਕੀ ਸ਼ਹਿਰਾਂ ਵਿੱਚ ਇਹ ਪੋਸਟ ਖਤਮ ਕਰ ਦਿੱਤੀ ਗਈ ਹੈ।
The post ਪੰਜਾਬ ’ਚ ADC ਅਰਬਨ ਡਿਵੈਲਪਮੈਂਟ ਦੇ ਅਹੁਦੇ ਨੂੰ ਲੈਕੇ ਜਾਰੀ ਹੋਇਆ ਇਹ ਨੋਟੀਫ਼ਿਕੇਸ਼ਨ appeared first on Welcome Punjab News.
source https://welcomepunjab.in/punjab-in-adc-urban-development/