ਅੰਮ੍ਰਿਤਸਰ(ਵੈਲਕਮ ਬਿਉਰੋ): ਸੋਸ਼ਲ ਮੀਡੀਆ ‘ਤੇ ਹਾਲ ਹੀ ‘ਚ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਸ ‘ਚ ਇਕ ਲੜਕੀ ਨਸ਼ੇ ਦਾ ਟੀਕਾ ਲਗਾਉਂਦੀ ਹੈ ਅਤੇ ਫਿਰ ਆਪਣੇ ਪੈਰਾਂ ‘ਤੇ ਖੜ੍ਹੀ ਨਹੀਂ ਹੋ ਪਾਉਂਦੀ।ਇਹ ਵੀਡੀਓ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਰਿਕਾਰਡ ਕੀਤਾ ਸੀ ਜੋ ਦੇਖਦੇ ਹੀ ਦੇਖਦੇ ਵਾਇਰਲ ਹੋ ਗਿਆ। ਇਸ ਦੇ ਨਾਲ ਹੀ ਇਸ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਅੰਮ੍ਰਿਤਸਰ ਪੁਲਿਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਜਿਸ ਵਿਚ 15 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਜਿਸ ਵਿੱਚੋਂ ਤਿੰਨ ਨਸ਼ਾ ਤਸਕਰਾਂ ਕੋਲੋਂ 118 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
The post ਨਸ਼ੇ ਦੀ ਹਾਲਤ ‘ਚ ਲੜਕੀ ਦਾ ਵਾਇਰਲ ਵੀਡੀਓ ਮਾਮਲਾ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ,ਦੇਖੋ ਤਸਵੀਰਾਂ appeared first on Welcome Punjab News.
source https://welcomepunjab.in/video-of-the-girl-in-a-state-of-intoxication/