ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਸ਼ਰਧਾਂਜਲੀ

0

ਜਲੰਧਰ(ਜੋਤੀ ਟੰਡਨ,ਰਜਿੰਦਰ ਅਰੋੜਾ)- ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ । ਇਸ ਦੌਰਾਨ ਮਹਾਨਗਰ ਦੇ ਭਗਤ ਸਿੰਘ ਚੌਂਕ ਵਿੱਖੇ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਅਤੇ ਵੈਲਕਮ ਪੰਜਾਬ ਨਿਊਜ਼ ਦੇ ਚੀਫ਼ ਬਿਊਰੋ ਵਿੱਕੀ ਸੂਰੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿੱਕੀ ਸੂਰੀ ਨੇਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ ਵਿੱਚ ਸ. ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907 ਨੂੰ ਪਿੰਡ ਬੰਗਾ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿੱਚ ਹੋਇਆ ਸੀ । ਉਨ੍ਹਾਂ ਕਿਹਾ ਕਿ “ਸਾਨੂੰ ਭਗਤ ਸਿੰਘ ਦੇ ਆਜ਼ਾਦ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੌਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ, ਭਾਰਤ ਸੰਸਾਰ ਦਾ ਉਹ ਦੇਸ਼ ਹੈ ਜਿਥੇ ਮੌਜੂਦਾ ਸਮੇਂ ਨੌਜਵਾਨਾਂ ਦੀ ਗਿਣਤੀ ਵੱਧ ਹੈ ਤੇ ਨੌਜਵਾਨ ਹੀ ਦੇਸ਼ ਨੂੰ ਤਰੱਕੀ ਦੀ ਲੀਹ ਉਤੇ ਤੋਰ ਸਕਦੇ ਹਨ। ਅਸੀਂ ਸਾਰੇ ਬਹੁਤ ਵਡਭਾਗੀ ਹਾਂ ਅਸੀਂ ਅਜ਼ਾਦ ਭਾਰਤ ਵਿੱਚ ਪੈਦਾ ਹੋਏ ਹਾਂ। ਇਸ ਮੌਕੇ ਮੈਬਰਾਂ ਨੇਂ ਦੇਸ਼ ਦੇ pm ਮੋਦੀ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ।

 

 

The post ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਸ਼ਰਧਾਂਜਲੀ appeared first on Welcome Punjab News.



source https://welcomepunjab.in/shaheed-e-azam-sardar-bhagat-sin-2/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top