ਜਲੰਧਰ,ਘਰੋਂ ਨਿਕਲਣ ਤੋਂ ਪਹਿਲਾਂ ਜਰੂਰ ਪੜ੍ਹੋ ਇਹ ਖ਼ਬਰ,ਕਿਸਾਨਾਂ ਨੇ ਨੈਸ਼ਨਲ ਹਾਇਵੇ ਕੀਤਾ ਜਾਮ

0

ਜਲੰਧਰ(ਵਿੱਕੀ ਸੂਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਪੰਜਾਬ ਦੇ ਪਾਣੀ, ਆਬਾਦਕਾਰ ਕਿਸਾਨਾਂ ਦੇ ਜ਼ਮੀਨੀ ਹੱਕ, ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦੇ ਮੁੱਦਿਆਂ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਦੇ ਕਪੂਰਥਲਾ ਰੋਡ ‘ਤੇ ਪਿੰਡ ਵਰਿਆਣਾ ਦੇ ਬਾਹਰ ਧਰਨਾ ਦਿੱਤਾ। ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਦੋ ਦਿਨ ਪਹਿਲਾਂ ਵੀ ਕਿਸਾਨਾਂ ਨੇ ਦੋ ਥਾਵਾਂ ਕਪੂਰਥਲਾ ਅਤੇ ਭੁਲੱਥ ਵਿਖੇ ਧਰਨਾ ਦਿੱਤਾ ਸੀ। ਇਸ ਮੋਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਾਲਾ ਸੰਘਿਆਂ ਡਰੇਨ ਦਾ ਦੂਸ਼ਿਤ ਪਾਣੀ ਲੋਕਾਂ ਨੂੰ ਕੈਂਸਰ ਵਰਗੀਆਂ ਲਾਇਲਾਜ ਬਿਮਾਰੀਆਂ ਦਾ ਸ਼ਿਕਾਰ ਬਣਾ ਰਿਹਾ ਹੈ। ਲੋਕ ਇਲਾਜ ਨਾ ਹੋਣ ਕਾਰਨ ਮਰ ਰਹੇ ਹਨ ਅਤੇ ਪੈਸੇ ਦਾ ਵੀ ਨੁਕਸਾਨ ਹੋ ਰਿਹਾ ਹੈ ਪਰ ਸਰਕਾਰਾਂ ਅਤੇ ਸਿਆਸਤਦਾਨ ਚੁੱਪ ਬੈਠੇ ਹਨ। ਹੁਣ ਸਰਕਾਰ ਦੀ ਇਸ ਚੁੱਪ ਵਿਰੁੱਧ ਲੋਕ ਜਾਗਣੇ ਸ਼ੁਰੂ ਹੋ ਗਏ ਹਨ ਅਤੇ ਐਕਸ਼ਨ ਕਮੇਟੀ ਨੇ ਲੋਕਾਂ ਨੂੰ ਵੱਡੇ ਸੰਘਰਸ਼ ਲਈ ਤਿਆਰ ਕਰਨ ਦਾ ਯਤਨ ਕੀਤਾ ਹੈ। ਸੂਤਰਾਂ ਮੁਤਾਬਕ ਇਹ ਧਰਨਾ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਧਰਨੇ ਕਾਰਨ ਉਥੇ ਸੜਕ ਜਾਮ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਪਵਿੱਤਰ ਕਾਲੀ ਵੇਈਂ ਦਾ ਪਾਣੀ ਪੀਤਾ ਹੈ, ਉਸ ‘ਤੇ ਤਰਸ ਖਾਓ ਅਤੇ ਇਸ ਨਹਿਰ ਦੀ ਸਫ਼ਾਈ ਦਾ ਜ਼ਿੰਮਾ ਲਓ।

The post ਜਲੰਧਰ,ਘਰੋਂ ਨਿਕਲਣ ਤੋਂ ਪਹਿਲਾਂ ਜਰੂਰ ਪੜ੍ਹੋ ਇਹ ਖ਼ਬਰ,ਕਿਸਾਨਾਂ ਨੇ ਨੈਸ਼ਨਲ ਹਾਇਵੇ ਕੀਤਾ ਜਾਮ appeared first on Welcome Punjab News.



source https://welcomepunjab.in/jalandhar-before-leaving-home/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top