ਮੰਦਭਾਗੀ ਖਬਰ,ਪੰਜਾਬ ’ਚ ਨਸ਼ੇ ਦੀ ਭੇਟ ਚੜ੍ਹਿਆ ਮਾਪਿਆਂ ਦਾ ਜਵਾਨ ਪੁੱਤ,ਹੋਈ ਮੋਤ

0

ਪੰਜਾਬ- ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਚੂਸਲੇਵਾੜ ਵਿਖੇ ਇਕ ਨੌਜਵਾਨ ਚੜ੍ਹੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਗਿਆ ਅਤੇ ਟੀਕਾ ਲਾਉਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਲਵਿੰਦਰ ਸਿੰਘ ਉਰਫ ਭੇਜਾ ਪੁੱਤਰ ਪ੍ਰਗਟ ਸਿੰਘ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਭੇਜਾ ਤਕਰੀਬਨ ਅੱਠ-ਨੌਂ ਸਾਲ ਤੋਂ ਨਸ਼ੇ ਦਾ ਆਦੀ ਹੈ ਅਤੇ ਅੱਜ ਸਵੇਰੇ ਉਸ ਨੇ ਆਪਣੇ ਘਰ ਵਿੱਚ ਹੀ ਟੀਕਾ ਲਾ ਲਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਦੋਰਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲਿਸ ਪ੍ਰਸ਼ਾਸਨ ਉਨ੍ਹਾਂ ‘ਤੇ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਬਲਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਿੱਚੋਂ ਨਸ਼ਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦੇ ਤਾਂ ਵੱਡੇ ਕੀਤੇ ਸਨ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਨਸ਼ਾ ਬੰਦ ਹੋਣ ਦੀ ਬਜਾਏ ਹੋਰ ਵੀ ਜ਼ਿਆਦਾ ਵੱਧ ਚੁੱਕਾ ਹੈ।

The post ਮੰਦਭਾਗੀ ਖਬਰ,ਪੰਜਾਬ ’ਚ ਨਸ਼ੇ ਦੀ ਭੇਟ ਚੜ੍ਹਿਆ ਮਾਪਿਆਂ ਦਾ ਜਵਾਨ ਪੁੱਤ,ਹੋਈ ਮੋਤ appeared first on Welcome Punjab News.



source https://welcomepunjab.in/bad-news-in-punjab/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top