ਦੋਰਾਹਾ (ਬਿਉਰੋ) : ਲੁਧਿਆਣਾ ਦੇ ਦੋਰਾਹਾ ਸ਼ਹਿਰ ‘ਚ ਇਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਿਹੰਗ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਉਨ੍ਹਾਂ ਦੀ ਲਾਸ਼ ਦੋਰਾਹਾ ਨਹਿਰ ਦੇ ਪੁਲ ਕੋਲ ਮਿਲੀ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ (50) ਵਾਸੀ ਨਾਭਾ ਵਜੋਂ ਹੋਈ ਹੈ, ਜਿਨ੍ਹਾਂ ਨੇਂ ਦੋਰਾਹਾ ਵਿਖੇ ਡੇਰਾ ਲਾਇਆ ਹੋਇਆ ਸੀ। ਮੌਕੇ ‘ਤੇ ਮੌਜੂਦ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 6.30 ਵਜੇ ਉਹ ਚਾਹ ਲੈ ਕੇ ਨਿਹੰਗ ਸਿੰਘ ਕੋਲ ਆਇਆ ਤਾਂ ਦੇਖਿਆ ਕਿ ਨਿਹੰਗ ਗੁਰਮੇਲ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਸੀ। ਉਸ ਨੇ ਤੁਰੰਤ ਰਾਜਗੜ੍ਹ ਦੇ ਬਾਬੇ ਨੂੰ ਦੱਸਿਆ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਦੱਸਿਆ। ਹਰਜਿੰਦਰ ਸਿੰਘ ਨੇ ਦੱਸਿਆ ਕਿ ਕਾਤਲਾਂ ਵੱਲੋਂ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਨਿਹੰਗ ਸਿੰਘ ਦੇ ਸਾਥੀ ਬਲਵਿੰਦਰ ਸਿੰਘ ਨੇ ਦੱਸਿਆ ਕਿ 2 ਵਿਅਕਤੀ ਨਿਹੰਗ ਸਿੰਘ ਕੋਲ ਆਏ ਸਨ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ ਨਿਹੰਗ ਸਿੰਘ ਦਾ ਕਤਲ ਕੀਤਾ ਹੈ।ਪੁਲਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਪੰਜਾਬ ’ਚ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ,ਮੱਚਿਆ ਹੜਕੰਪ appeared first on Welcome Punjab News.
source https://welcomepunjab.in/unidentified-persons-in-punjab/