ਸੰਗਰੂਰ: ਜ਼ਿਲ੍ਹੇ ਵਿੱਚ ਪੈਂਦੇ ਪਿੰਡ ਘਰਾਚੋ ਵਿੱਚ ਜਬਰਦਸਤ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਆ ਗਏ ਹਨ। ਇਸ ਦੌਰਾਨ ਕਈ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ, ਜਿਸ ਕਾਰਨ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਪੁਲਿਸ ਅਤੇ ਕਿਸਾਨਾਂ ਵਿਚਾਲੇ ਕਾਫੀ ਟਕਰਾਅ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਨੇ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਸ਼ਾਮਲਾਟ ਦੀ ਜ਼ਮੀਨ ’ਤੇ ਇੱਕ ਪਰਿਵਾਰ ਨੇ ਕਬਜ਼ਾ ਕੀਤਾ ਹੋਇਆ ਹੈ। ਕਬਜ਼ੇ ਵਾਲੀ ਜ਼ਮੀਨ ’ਤੇ ਦੁਕਾਨ ਅਤੇ ਮਕਾਨ ਬਣਾਏ ਗਏ ਹਨ, ਜਿਸ ਕਾਰਨ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਵੱਲੋਂ ਕਾਰਵਾਈ ਦੌਰਾਨ ਜੇਸੀਬੀ ਮਸ਼ੀਨ ਨਾਲ ਕੰਧ ਤੋੜ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਕਿਸਾਨ ਜਥੇਬੰਦੀਆਂ ਉੱਥੇ ਪਹੁੰਚ ਗਈਆਂ ਅਤੇ ਜਬਰਦਸਤ ਹੰਗਾਮਾ ਹੋ ਗਿਆ।

ਦੱਸ ਦੇਈਏ ਕਿ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਕਾਰਨ ਬੀਕੇਯੂ ਉਗਰਾਹਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਕਿਸਾਨ ਜਥੇਬੰਦੀਆਂ ਨੇ ਬੱਸ ਸਟੈਂਡ ਨੂੰ ਜਾਂਦੀ ਮੁੱਖ ਸੜਕ ’ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਇੱਥੇ ਹੀ ਬੈਠੇ ਰਹਿਣਗੇ। ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।
The post ਪੁਲਸ ਤੇ ਕਿਸਾਨਾਂ ਵਿਚਾਲੇ ਹੋਇਆ ਜ਼ਬਰਦਸਤ ਹੰਗਾਮਾ, ਹੱਥੋਪਾਈ ਤੋਂ ਬਾਅਦ ਮਾਹੌਲ ਤਣਾਅਪੂਰਨ appeared first on Welcome Punjab News.
source https://welcomepunjab.in/police-on-the-farmers/