ਡੇਰਾਬੱਸੀ (ਬਿਉਰੋ): ਜਿਲੇ ਦੇ ਬਰਵਾਲਾ ਰੋਡ ਦੀ ਹਾਲਤ ਮੀਂਹ ਨੇ ਬਦ ਤੋਂ ਬਦਤਰ ਕਰ ਦਿੱਤੀ ਹੈ। ਇਸ ਸੜਕ ਦੀ ਮੁਰੰਮਤ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਇਹ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ’ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਸ ਕਾਰਨ ਸੜਕ ’ਤੇ ਚੱਲਣਾ ਮੁਸ਼ਕਲ ਹੋ ਗਿਆ ਹੈ। ਦੱਸ ਦਇਏ ਕਿ ਇਥੇ ਸਕੂਲੀ ਬੱਚਿਆਂ ਨਾਲ ਭਰੀ ਇੱਕ ਵੈਨ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਈ। ਤੇਜ਼ ਬਾਰਿਸ਼ ਕਾਰਨ ਇੱਥੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਾਰਨ ਵਾਹਨਾਂ ਦਾ ਆਉਣਾ-ਜਾਣਾ ਮੁਸ਼ਕਿਲ ਹੋ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ ਲੋਕਾਂ ਨੇ ਇਸ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ ਸੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਰਨਾਕਾਰੀਆਂ ਨਾਲ ਸੰਪਰਕ ਕਰਕੇ ਜਲਦੀ ਹੀ ਸੜਕ ਬਣਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ।
The post ਸੜਕ ਦੀ ਹਾਲਤ ਖ਼ਰਾਬ, ਹਾਦਸੇ ਦਾ ਸ਼ਿਕਾਰ ਹੋਣ ਤੋਂ ਬੱਚੀ ਬੱਚਿਆਂ ਨਾਲ ਭਰੀ ਸਕੂਲ ਵੈਨ appeared first on Welcome Punjab News.
source https://welcomepunjab.in/road-condition-bad-accident-of/