ਸੜਕ ਹਾਦਸਾ,ਟਿੱਪਰ ਨੇ ਬਜ਼ੁਰਗ ਨੂੰ ਕੁਚਲਿਆ,ਹੋਈ ਦਰਦਨਾਕ ਮੌਤ

0

ਲੁਧਿਆਣਾ: ਗੁਰੂ ਅਰਜਨ ਦੇਵ ਨਗਰ ਇਲਾਕੇ ’ਚ ਸਮਰਾਲਾ ਚੌਕ ਤੋਂ ਇੱਕ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬੀਤੇ ਦਿਨ ਤੇਜ਼ ਰਫਤਾਰ ਟਿੱਪਰ ਨੇ ਸਾਹਮਣੇ ਤੋਂ ਆ ਰਹੇ ਸਕੂਟਰ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਨਗਰ ਇਲਾਕੇ ਦਾ ਰਹਿਣ ਵਾਲਾ ਵਿਅਕਤੀ ਐਕਟਿਵਾ ’ਤੇ ਕਿਸੇ ਰਿਸ਼ਤੇਦਾਰ ਦੇ ਘਰ ਮਿਲਣ ਜਾ ਰਿਹਾ ਸੀ। ਇਸ ਦੌਰਾਨ ਐਲ.ਆਈ.ਜੀ ਫਲੀਟ ਤੋਂ ਤੇਜ਼ ਰਫਤਾਰ ਬੇਕਾਬੂ ਟਿੱਪਰ ਚਾਲਕ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਚਾਲਕ ਕਈ ਫੁੱਟ ਦੂਰ ਜਾ ਡਿੱਗਿਆ। ਐਕਟਿਵਾ ਚਾਲਕ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।ਸੂਚਨਾ ਮਿਲਣ ‘ਤੇ ਪੁਲਸ ਨੇ ਮੋਕੇ ਤੇਂ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post  ਸੜਕ ਹਾਦਸਾ,ਟਿੱਪਰ ਨੇ ਬਜ਼ੁਰਗ ਨੂੰ ਕੁਚਲਿਆ,ਹੋਈ ਦਰਦਨਾਕ ਮੌਤ appeared first on Welcome Punjab News.



source https://welcomepunjab.in/%e0%a8%b8%e0%a9%9c%e0%a8%95-%e0%a8%b9%e0%a8%be%e0%a8%a6%e0%a8%b8%e0%a8%be%e0%a8%9f%e0%a8%bf%e0%a9%b1%e0%a8%aa%e0%a8%b0-%e0%a8%a8%e0%a9%87-%e0%a8%ac%e0%a9%9b%e0%a9%81%e0%a8%b0%e0%a8%97-%e0%a8%a8/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top