ਲੁਧਿਆਣਾ: ਪੰਜਾਬ ਵਿੱਚ ਕਰਾਈਮ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਰੋਜ਼ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਬੀਤੇ ਦਿਨ ਲੁਧਿਆਣੇ ਤੋਂ ਵੀ ਅਜਿਹਾ ਹੀ ਇੱਕ ਮਾਮਲਾ ਦੇਖਣ ਨੂੰ ਮਿਲਿਆ ਹੈ। ਸ਼ਹਿਰ ਦੇ ਦੋਮੋਰੀਆ ਪੁਲ ਦੇ ਨਾਲ ਲੱਗਦੇ ਛਾਉਣੀ ਮੁਹੱਲੇ ਵਿੱਚ ਗੋਲੀਆਂ ਚੱਲੀਆਂ । ਦੱਸਿਆ ਜਾ ਰਿਹਾ ਹੈ ਕਿ ਕੁਝ ਕਾਰ ਸਵਾਰ ਨੌਜਵਾਨਾਂ ਨੇ ਮੋਟਰਸਾਈਕਲ ‘ਤੇ ਜਾ ਰਹੇ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।ਜ਼ਖ਼ਮੀ ਦੀ ਪਛਾਣ ਹੈਬੋਵਾਲ ਦੇ ਟੱਲੀ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਫਿਲਹਾਲ ਹਮਲਾਵਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ। ਇਸ ਦੋਰਾਨ ਮੌਕੇ ‘ਤੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ ਸੀ, ਜਦਕਿ ਦੂਜੇ ਪਾਸੇ ਅਜਿਹੀ ਸ਼ਰੇਆਮ ਗੋਲੀਆਂ ਚੱਲਣ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਪਾਇਆ ਗਿਆ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਪੰਜਾਬ ਦੇ ਇਸ ਜਿਲ੍ਹੇ ‘ਚ ਕਾਰ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਇੱਕ ਜ਼ਖ਼ਮੀ,ਫੈਲੀ ਦਹਿਸ਼ਤ appeared first on Welcome Punjab News.
source https://welcomepunjab.in/kar-sw-in-this-district-of-punjab/