ਅੰਮ੍ਰਿਤਸਰ: ਸ਼ਹਿਰ ਦੇ ਸੀਆਈਏ ਸਟਾਫ਼ ਵਿੱਚ ਤਾਇਨਾਤ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਈਈਡੀ ਲਾਉਣ ਦੇ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸੁਤਰਾਂ ਮੁਤਾਬਕ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਤਨਾਮ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਹਨੀ ਉਹ ਵਿਅਕਤੀ ਹੈ, ਜਿਸ ਨੇ ਪੂਰੀ ਸਾਜ਼ਿਸ਼ ਰਚੀ ਸੀ ਅਤੇ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਵਿਸਫੋਟਕ ਲਗਾ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਪਹਿਲਾਂ ਵੀ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਸਤਨਾਮ ਸਿੰਘ ਹਨੀ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦਾ ਪੁਰਾਣਾ ਸਾਥੀ ਹੈ ਅਤੇ ਉਸ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ। ਸਤਨਾਮ ਸਿੰਘ ਹਰੀ ਲਖਬੀਰ ਸਿੰਘ ਲੰਡਾ ਦੇ ਕਹਿਣ ‘ਤੇ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਧੰਦਾ ਵੀ ਕਰਦਾ ਰਿਹਾ ਹੈ।
The post ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਕਾਰਵਾਈ, ਸਾਜ਼ਿਸ਼ਕਰਤਾ ਸਤਨਾਮ ਸਿੰਘ ਹਨੀ ਨੂੰ ਕੀਤਾ ਗ੍ਰਿਫਤਾਰ appeared first on Welcome Punjab News.
source https://welcomepunjab.in/state-special-operation-sec/