ਬਰਨਾਲਾ(ਵੈਲਕਮ ਬਿਉਰੋ ): ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਦੇ ਬਾਹਰ ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਵੱਲੋਂ ਦਿੱਤੇ ਧਰਨੇ ਦੌਰਾਨ ਹੰਗਾਮਾ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਨੇ ਇਸ ਦੌਰਾਨ ਪ੍ਰੋਫੈਸਰਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਸੋਮਵਾਰ ਸਵੇਰ ਤੋਂ ਹੀ ਕਚਹਿਰੀ ਚੌਕ ਵਿਖੇ ਧਰਨਾ ਦੇ ਰਹੇ ਸਨ। ਇਸ ਤੋਂ ਬਾਅਦ ਬਾਅਦ ਦੁਪਹਿਰ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਵੱਲ ਘਿਰਾਓ ਸ਼ੁਰੂ ਕੀਤਾ। ਜਿਸ ਮਗਰੋਂ ਉਨ੍ਹਾਂ ਨੇ ਰਿਹਾਇਸ਼ ਵੱਲ ਜਾਂਦੇ ਮੁੱਖ ਗੇਟ ਕੋਲ ਧਰਨਾ ਸ਼ੁਰੂ ਕਰ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪਰ ਸ਼ਾਮ 4.30 ਵਜੇ ਦੇ ਕਰੀਬ ਪੁਲਿਸ ਨੇ ਅਚਾਨਕ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰ ਦਿੱਤਾ, ਜਿਸ ਨਾਲ ਕਈ ਜ਼ਖਮੀ ਹੋ ਗਏ।। ਵੱਡੀ ਗਿਣਤੀ ’ਚ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ। ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸਰਕਾਰ ਖ਼ਿਲਾਫ਼ ਲਗਾਤਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
The post ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਅਸਿਸਟੈਂਟ ਪ੍ਰੋਫੈਸਰਾਂ ਦਾ ਪ੍ਰਦਰਸ਼ਨ, ਪੁਲਿਸ ਨੇ ਕੀਤਾ ਲਾਠੀਚਾਰਜ appeared first on Welcome Punjab News.
source https://welcomepunjab.in/education-minister-of-housing-a/