ਜਲੰਧਰ ਤੋਂ ਲੁਧਿਆਣਾ ਆਣ-ਜਾਣ ਵਾਲੇ ਯਾਤਰੀ ਧਿਆਨ ਦੇਣ,ਜਰੂਰ ਪੜਨ ਇਹ ਖਬਰ

0

ਜਲੰਧਰ(ਨਵੀਨ ਪੁਰੀ) : ਕਿਸਾਨਾਂ ਨੇ ਇਕ ਵਾਰ ਫਿਰ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਭਲਕੇ ਜਲੰਧਰ ਫਗਵਾੜਾ ਹਾਈਵੇਅ ਨੂੰ 24 ਘੰਟੇ ਲਈ ਬੰਦ ਕੀਤਾ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਕਿਸਾਨ ਧਨੋਲੀ ਗੇਟ ਅੱਗੇ ਧਰਨਾ ਦੇਣਗੇ। ਇਸ ਦੌਰਾਨ ਜਲੰਧਰ ਤੋਂ ਫਗਵਾੜਾ ਵੱਲ ਆਉਣ-ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਲਈ ਜੇਕਰ ਤੁਸੀਂ ਕਿਸੇ ਹੋਰ ਰਸਤੇ ਤੋਂ ਬਾਹਰ ਨਹੀਂ ਨਿਕਲਦੇ ਤਾਂ ਜਾਮ ‘ਚ ਫਸ ਸਕਦੇ ਹੋ।ਦੱਸ ਦਈਏ ਕਿ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਪੰਜਾਬ ਸਰਕਲ ਟਾਂਡਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਤਪਾਲ ਸਿੰਘ ਮਿਰਜ਼ਾਪੁਰ, ਜਸਪ੍ਰੀਤ ਟਾਂਡਾ, ਰਮਨਜੀਤ ਕੁਮਾਰ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਇੱਕ ਵਾਰ ਫਿਰ ਮੋਰਚਾ ਖੋਲ੍ਹਣ ਦੀ ਧਮਕੀ ਦਿੱਤੀ।

The post ਜਲੰਧਰ ਤੋਂ ਲੁਧਿਆਣਾ ਆਣ-ਜਾਣ ਵਾਲੇ ਯਾਤਰੀ ਧਿਆਨ ਦੇਣ,ਜਰੂਰ ਪੜਨ ਇਹ ਖਬਰ appeared first on Welcome Punjab News.



source https://welcomepunjab.in/jalandhar-to-ludhiana/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top