ਫ਼ਿਰੋਜ਼ਪੁਰ(ਜਤਿੰਦਰ ਪਿੰਕਲ): ਸ਼ਹਿਰ ਦੇ ਸਰੀ ਦੇ ਬਾਜ਼ਾਰ ਵਿੱਚ ਦਿਨ ਦਿਹਾੜੇ ਅਣਪਛਾਤੇ ਕਾਰ ਸਵਾਰਾਂ ਵਲੋ ਬਿਤੇ ਦਿਨ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਦੋ ਕਾਰਾਂ ‘ਚ ਸਵਾਰਾਂ ਵਿਅਕਤੀਆਂ ਨੇ ਇਕ ਦੂਜੇ ‘ਤੇ ਗੋਲੀਆਂ ਚਲਾਈਆਂ। ਸੂਤਰਾਂ ਮੁਤਾਬਕ ਇਸ ਘਟਨਾ ‘ਚ 1 ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਬਾਜ਼ਾਰ ਵਿੱਚ ਕਈ ਦੁਕਾਨਾਂ ’ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਹਨ। ਗੋਲੀਆਂ ਚੱਲਣ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।

ਪੁਲਸ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਸਰੀ ਬਾਜ਼ਾਰ ‘ਚ ਕਰਾਸ ਫਾਇਰਿੰਗ ਹੋਈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਲਦ ਹੀ ਦੋਸ਼ੀਆਂ ਨੂੰ ਕਾਬੂ ਲਿਆ ਜਾਵੇਗਾ।
The post ਪੰਜਾਬ ਦੇ ਇਸ ਜ਼ਿਲ੍ਹੇ ’ਚ ਦਿਨ-ਦਿਹਾੜੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ,ਦੇਖੋ ਤਸਵੀਰ appeared first on Welcome Punjab News.
source https://welcomepunjab.in/punjab-in-this-district-in-the-day/