ਚੰਡੀਗੜ੍ਹ: ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਜਦੋਂ ਟਰੱਕ ਦਾ ਟਾਇਰ ਫਟ ਗਿਆ ਤਾਂ ਟਰੱਕ ਡਿਵਾਈਡਰ ਪਾਰ ਕਰ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜਾ ਟਕਰਾਇਆ।ਇਸ ਹਾਦਸੇ ਵਿੱਚ ਦੋ ਟਰੱਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਸਥਾਨਕ ਲੋਕਾਂ ਵਲੋਂ ਨੇੜੇ ਦੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ ਹਨ।ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ‘ਕਰ ਰਹੀ ਹੈ।
The post ਭਿਆਨਕ ਸੜਕ ਹਾਦਸਾ,ਹਾਈਵੇ ‘ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ appeared first on Welcome Punjab News.
source https://welcomepunjab.in/as-soon-as-the-inform/