ਚੰਡੀਗੜ੍ਹ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਦੀ ਨਰਾਜ਼ਗੀ ਵਧਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਜਿੱਥੇ ‘ਆਪ’ ਵਿਧਾਇਕ ਤੇ ਮੰਤਰੀ ਰਾਜਪਾਲ ਦੀ ਰਿਹਾਇਸ਼ ਤੱਕ ਪੈਦਲ ਮਾਰਚ ਕਰ ਰਹੇ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੈਬਨਿਟ ਮੀਟਿੰਗ ਸੱਦ ਲਈ ਹੈ।ਜਾਣਕਾਰੀ ਮੁਤਾਬਕ ਇਸ ਸੈਸ਼ਨ ‘ਚ ਫੈਸਲਾ ਕੀਤਾ ਗਿਆ ਹੈ ਕਿ ਹੁਣ 27 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਦੱਸ ਦਈਏ ਕਿ ਇਹ ਵਿਸ਼ੇਸ਼ ਸੈਸ਼ਨ ਅੱਜ ਪਹਿਲਾਂ ਹੋਣਾ ਸੀ, ਹਾਲਾਂਕਿ ਰਾਜਪਾਲ ਵੱਲੋਂ ਇਸ ਦੀ ਮਨਜ਼ੂਰੀ ਵਾਪਸ ਲੈ ਲਈ ਗਈ ਸੀ।
The post ਆਪਰੇਸ਼ਨ ਲੋਟਸ ‘ਤੇ ਸਿਆਸੀ ਹੰਗਾਮਾ: ਹੁਣ ਜਾਣੋ ਕਦੋਂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ appeared first on Welcome Punjab News.
source https://welcomepunjab.in/operation-lotus-on-political-hung/