ਵੱਡੀ ਵਾਰਦਾਤ,ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਈ ਮੌਤ,ਦੇਖੋ ਤਸਵੀਰਾਂ

0

ਅੰਮ੍ਰਿਤਸਰ(ਬਿਉਰੋ) : ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਨੇੜੇ  ਪੈਂਦੇ ਇਲਾਕੇ ਕਹਿਆਂਵਾਲਾ ਬਾਜ਼ਾਰ ਵਿੱਚ ਸਿਗਰਟ ਪੀਣ ਨੂੰ ਲੈ ਕੇ ਨਿਹੰਗ ਸਿੰਘ ਅਤੇ ਇੱਕ ਨੌਜਵਾਨ ਵਿਚਾਲੇ ਝਗੜਾ ਹੋ ਗਿਆ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਜਿਸ ਤੋਂ ਬਾਅਦ ਗੁੱਸੇ ‘ਚ ਆਏ ਨਿਹੰਗਾਂ ਨੇ ਨੋਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਜ਼ਖਮੀ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਹਰਮਨਜੀਤ ਸਿੰਘ ਵਾਸੀ ਪਿੰਡ ਚਾਟੀਵਿੰਡ ਵਜੋਂ ਹੋਈ ਹੈ। ਇਹ ਸਾਰੀ ਘਟਨਾ ਨੇੜੇ ਲੱਗੇ ਹੋਟਲ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਥਾਣਾ ਕੋਤਵਾਲੀ ਦੀ ਪੁਲਿਸ ਕਤਲ ਦਾ ਮਾਮਲਾ ਦਰਜ ਕਰਕੇ ਨਿਹੰਗ ਸਿੰਘਾਂ ਦੀ ਸ਼ਨਾਖ਼ਤ ਕਰਨ ‘ਚ ਲੱਗੀ ਹੋਈ ਹੈ।

ਇਸ ਦੇ ਨਾਲ ਹੀ ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਨਹੀਂ ਕੀਤੀ।

The post ਵੱਡੀ ਵਾਰਦਾਤ,ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਈ ਮੌਤ,ਦੇਖੋ ਤਸਵੀਰਾਂ appeared first on Welcome Punjab News.



source https://welcomepunjab.in/big-news-young-on-the-speed/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top