ਪਲੇਸਮੈਂਟ ਕੈਂਪ ‘ਚ ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ

0

ਜਲੰਧਰ(ਵਿੱਕੀ ਸੂਰੀ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜਲੰਧਰ ਵੱਲੋਂ ਬੀਤੇ ਦਿਨ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 33 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਨ.ਆਈ.ਆਈ.ਟੀ. ਵੱਲੋਂ ਸ਼ਿਰਕਤ ਕੀਤੀ ਗਈ ਅਤੇ 48 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 33 ਨੌਜਵਾਨਾਂ ਦੀ ਮੌਕੇ ’ਤੇ ਪਲੇਸਮੈਂਟ ਕਰਵਾਈ ਗਈ।
ਰਣਜੀਤ ਕੌਰ ਨੇ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਬਿਊਰੋ ਵੱਲੋਂ ਅਜਿਹੇ ਹੋਰ ਕੈਂਪ ਲਗਾਏ ਜਾਣਗੇ । ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਪਲੇਸਮੈਂਟ ਕੈਂਪ ‘ਚ ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ appeared first on Welcome Punjab News.



source https://welcomepunjab.in/placement-camp-in-33-candidates/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top