ਬਾਰ੍ਹਵੀਂ ਪਾਸ ਵਿਦਿਆਰਥੀ ਨੇ ਅਗਲੇਰੀ ਪੜ੍ਹਾਈ ਲਈ ਪੈਸੇ ਨਾ ਹੋਣ ’ਤੇ ਚੁੱਕਿਆ ਖੌਫ਼ਨਾਕ ਕਦਮ

0

ਸ਼ੇਰੇਵਾਲਾ -ਪਿੰਡ ਚੱਕ ਸ਼ੇਰੇਵਾਲਾ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇੱਕ 22 ਸਾਲਾ ਨੌਜਵਾਨ ਜਗਮੀਤ ਸਿੰਘ ਉਰਫ਼ ਵਿੱਕੀ ਵਲੋਂ ਖ਼ੁਦਕੁਸ਼ੀ ਕਰਨ ਦੀ ਜਾਣਕਾਰੀ ਮਿਲੀ ਹੈ।ਇਸ ਸਬੰਧੀ ਜਾਣਕਾਰੀ ਅਨੁਸਾਰ ਉਸ ਨੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ। ਜਗਮੀਤ ਸਿੰਘ ਗ਼ਰੀਬ ਪਰਿਵਾਰ ਨਾਲ ਸਬੰਧਤ ਸੀ ਤੇ ਪੜ੍ਹਨ ਵਿੱਚ ਕਾਫ਼ੀ ਹੁਸ਼ਿਆਰ ਸੀ। ਉਹ ਬਾਰ੍ਹਵੀਂ ਦੀ ਪੜ੍ਹਾਈ ਤੋਂ ਬਾਅਦ ਹੁਣ ਅਗਲੇਰੀ ਪੜ੍ਹਾਈ ਵਾਸਤੇ ਕਾਲਜ ਵਿੱਚ ਦਾਖ਼ਲ ਹੋਣਾ ਚਾਹੁੰਦਾ ਸੀ ਪਰ ਪਰਿਵਾਰ ਕੋਲ ਪੜ੍ਹਾਈ ਕਰਵਾਉਣ ਲਈ ਪੈਸੇ ਨਹੀਂ ਸਨ। ਜਗਮੀਤ ਕਾਲਜ ਵਿੱਚ ਦਾਖ਼ਲੇ ਲਈ ਫੀਸ ਨਾ ਮਿਲਣ ਕਾਰਨ ਪ੍ਰੇਸ਼ਾਨ ਸੀ । ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕ ਲਿਆ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਪਿਤਾ ਜਸਪਾਲ ਸਿੰਘ ਅਤੇ ਮਾਂ ਸੁਖਪਾਲ ਕੌਰ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਖੁਦ ਅੱਗੇ ਨਾ ਪੜ੍ਹ ਸਕਣ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਬਹੁਤ ਉਦਾਸ ਸੀ।ਜਿਸ ਕਾਰਨ ਉਸਨੇ ਬੀਤੇ ਦਿਂਨੀ ਆਪਣੇ ਕਮਰੇ ਦੀ ਛੱਤ ‘ਤੇ ਲੱਗੀ ਹੋਈ ਕੁੰਡੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਸਮੇਂ ਘਰ ਕੋਈ ਵੀ ਮੌਜੂਦ ਨਹੀਂ ਸੀ। ਜਦੋਂ ਤੱਕ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਿਆ ਉਸਦੀ ਮੌਤ ਹੋ ਚੁੱਕੀ ਸੀ। ਪੁਲਸ ਵਲੋ ਇਸ ਮਾਮਲੇ ’ਚ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ।

The post ਬਾਰ੍ਹਵੀਂ ਪਾਸ ਵਿਦਿਆਰਥੀ ਨੇ ਅਗਲੇਰੀ ਪੜ੍ਹਾਈ ਲਈ ਪੈਸੇ ਨਾ ਹੋਣ ’ਤੇ ਚੁੱਕਿਆ ਖੌਫ਼ਨਾਕ ਕਦਮ appeared first on Welcome Punjab News.



source https://welcomepunjab.in/the-twelfth-pass-student/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top