ਦਿੱਲੀ(ਬਿਉਰੋ)- ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਮੈਟਰੋ ’ਚ ਤਿੰਨ ਫੁੱਟ ਲੰਮੀ ਸ਼੍ਰੀ ਸਾਹਿਬ ਨਾਲ ਸਫ਼ਰ ਕਰਨ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਸਾਬਕਾ ਜਥੇਦਾਰ ਵੱਲੋਂ ਪਹਿਨੀ ਤਿੰਨ ਫੁੱਟ ਲੰਬੀ ਸ਼੍ਰੀ ਸਾਹਿਬ ਪਾ ਕੇ ਉਨ੍ਹਾਂ ਨੂੰ ਮੈਟਰੋ ਵਿੱਚ ਚੜ੍ਹਨ ਨਾ ਦਿੱਤਾ। ਸਾਬਕਾ ਜਥੇਦਾਰ ਕੇਵਲ ਸਿੰਘ ਮੁਤਾਬਕ ਉਹ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕ ਦਿੱਤਾ ਤੇ ਕਿਹਾ ਕਿ ਉਹ ਛੋਟੇ ਆਕਾਰ ਦੀ 6 ਇੰਚ ਦੀ ਸ਼੍ਰੀ ਸਾਹਿਬ ਪਾ ਕੇ ਸਫ਼ਰ ਕਰ ਸਕਦੇ ਹਨ। ਸਾਬਕਾ ਜਥੇਦਾਰ ਕੇਵਲ ਸਿੰਘ ਨੇ ਕਿਹਾ,‘‘ਮੈਟਰੋ ਕੋਈ ਹਵਾਈ ਜਹਾਜ਼ ਨਹੀਂ ਹੈ ਜਿੱਥੇ ਵੱਡੀ ਕਿਰਪਾਨ ਨਹੀਂ ਲਿਜਾਈ ਜਾ ਸਕਦੀ ਹੈ। ਮੈਂ ਪਹਿਲਾਂ ਵੀ ਵੱਡੀ ਕਿਰਪਾਨ ਨਾਲ ਮੈਟਰੋ ਵਿੱਚ ਸਫ਼ਰ ਕਰਦਾ ਰਿਹਾ ਹਾਂ।’’ ਉਨ੍ਹਾਂ ਕਿਹਾ ਕਿ ਹਵਾਈ ਸਫ਼ਰ ਵਾਲੇ ਕਾਨੂੰਨਾਂ ਨੂੰ ਹੁਣ ਮੈਟਰੋ ਵਿੱਚ ਵੀ ਲਾਗੂ ਕਰਨਾ ਬਹੁਤ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੇ ਆਗੂ ਸਿਰਫ਼ ਕੁਰਸੀਆਂ ਦੇ ਸੁੱਖ ਨਾ ਭੋਗਣ ਤੇ ਸਿੱਖਾਂ ਦੇ ਮਸਲਿਆਂ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਆਜ਼ਾਦੀ ਦੇ ਅਧਿਕਾਰ ਦਿੱਤੇ ਗਏ ਹਨ।
The post ਸਿੱਖ ਸੰਸਥਾਵਾਂ ਦੇ ਆਗੂ ਸਿਰਫ਼ ਕੁਰਸੀਆਂ ਦੇ ਸੁੱਖ ਨਾ ਭੋਗਣ,ਸਿੱਖਾਂ ਦੇ ਮਸਲਿਆਂ ਵੱਲ ਦੇਣ ਧਿਆਨ,ਜਥੇਦਾਰ ਗਿਆਨੀ ਕੇਵਲ ਸਿੰਘ appeared first on Welcome Punjab News.
source https://welcomepunjab.in/leaders-of-sikh-institutions-only/