ਲੁਧਿਆਣਾ: ਜ਼ਿਲ੍ਹੇ ਦੇ ਰਾਹੋਂ ਰੋਡ ‘ਤੇ ਸਥਿਤ ਪਿੰਡ ‘ਚ ਬੰਬ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ਨਾਲ ਇਲਾਕੇ ‘ਚ ਹੜਕੰਪ ਮੱਚ ਗਿਆ। ਇਸ ਸੰਬੰਧੀ ਜਾਣਕਾਰੀ ਮੁਤਾਬਕ ਪਿੰਡ ‘ਚ ਖੁਦਾਈ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਉਥੇ ਬੰਬ ਮਿਲਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਮਹਿਰਬਾਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਗ੍ਰੇਨੇਡ ਬਰਾਮਦ ਹੋਇਆ ਹੈ, ਜੋ ਕਾਫੀ ਪੁਰਾਣਾ ਹੈ ਅਤੇ ਇਸ ਨੂੰ ਜੰਗਾਲ ਲੱਗਾ ਹੋਇਆ ਹੈ। ਪੁਲਸ ਨੇ ਸਾਵਧਾਨੀ ਦੇ ਤੌਰ ‘ਤੇ ਬੰਬ ਦੇ ਆਲੇ-ਦੁਆਲੇ ਮਿੱਟੀ ਦੀ ਬੋਰੀ ਰੱਖੀ ਹੋਈ ਸੀ।
The post ਪੰਜਾਬ ਦੇ ਇਸ ਇਲਾਕੇ ‘ਚ ਮਿਲਿਆ ਬੰਬ, ਮੱਚਿਆ ਹੜਕੰਪ appeared first on Welcome Punjab News.
source https://welcomepunjab.in/found-in-this-area-of-punjab/