ਜਲੰਧਰ (ਨਰੇਸ਼ ਪਾਸੀ,ਇੰਦਰਜੀਤ ਸ਼ਰਮਾ )- ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਸਕੈਂਡਲ ਵਿਵਾਦ ਹਾਲੇ ਸ਼ਾਂਤ ਨਹੀਂ ਹੋਇਆ ਕਿ ਜਲੰਧਰ ਦੀ ਨਿੱਜੀ ਯੂਨੀਵਰਸਿਟੀ ‘ਚ ਹੰਗਾਮਾ ਹੋ ਗਿਆ। ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥੀ ਕੇਰਲ ਦਾ ਰਹਿਣ ਵਾਲਾ ਸੀ। ਇਸ ਗੱਲ ਦਾ ਜਦੋਂ ਹੋਸਟਲ ਦੇ ਹੋਰ ਵਿਦਿਆਰਥੀਆਂ ਨੂੰ ਪਤਾ ਲੱਗਿਆ ਤਾਂ ਉਹ ਇਕੱਠੇ ਹੋ ਗਏ ਅਤੇ ਅੱਧੀ ਰਾਤ ਨੂੰ ਯੂਨੀਵਰਸਿਟੀ ਕੈਂਪਸ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਮਰਨ ਵਾਲੇ ਵਿਦਿਆਰਥੀ ਦੀ ਜਾਨ ਬਚ ਸਕਦੀ ਸੀ ਪਰ ਐਂਬੂਲੈਂਸ ਯੂਨੀਵਰਸਿਟੀ ਦੇਰੀ ਨਾਲ ਪੁੱਜੀ।ਇਸ ਦੇ ਨਾਲ ਹੀ ਵਿਦਿਆਰਥੀ ਇਹ ਮੰਗ ਵੀ ਕਰ ਰਹੇ ਸਨ ਕਿ ਮ੍ਰਿਤਕ ਦੇ ਕਮਰੇ ‘ਚੋਂ ਮਿਲੇ ਸੁਸਾਈਡ ਨੋਟ ਨੂੰ ਜਨਤਕ ਕੀਤਾ ਜਾਵੇ। ਵਿਦਿਆਰਥੀ ਵੀ ਵਾਂਟ ਜਸਟਿਸ ਦੇ ਨਾਅਰੇ ਲਗਾ ਰਹੇ ਸਨ। ਪੁਲਿਸ ਰਾਤ ਭਰ ਮਾਹੌਲ ਨੂੰ ਸ਼ਾਂਤ ਕਰਨ ਦੇ ਯਤਨਾਂ ਵਿੱਚ ਲੱਗੀ ਰਹੀ ਅਤੇ ਲਾਸ਼ ਨੂੰ ਫਗਵਾੜਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।ਪੁਲਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਜਲੰਧਰ ‘ਚ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ,ਹੋਇਆ ਹੰਗਾਮਾ appeared first on Welcome Punjab News.
source https://welcomepunjab.in/private-university-in-jalandhar/