ਖੰਨਾ (ਬਿਉਰੋ): ਸਥਾਨਕ ਰਤਨਹੇੜੀ ਰੋਡ ਨੇੜੇ ਲੰਘਦੀ ਰੇਲਵੇ ਲਾਈਨ ’ਤੇ ਚੱਲਦੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਜੀ.ਆਰ.ਪੀ. ਚੌਕੀ ਖੰਨਾ ਦੇ ਇੰਚਾਰਜ ਮੋਕੇ ਤੇਂ ਪਹੁੰਚੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਦੁਪਹਿਰ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਰਤਨਹੇੜੀ ਨੇੜੇ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਦੇ ਬਾਅਦ ਉਹ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 50-55 ਸਾਲ ਦੇ ਦਰਮਿਆਨ ਜਾਪਦੀ ਹੈ। ਉਸ ਦੀ ਪਛਾਣ ਨਹੀਂ ਹੋ ਸਕੀ ਕਿਉਂਕਿ ਉਸ ਦੇ ਪਹਿਨੇ ਹੋਏ ਕੱਪੜਿਆਂ ਵਿੱਚੋਂ ਕੋਈ ਪਛਾਣ ਪੱਤਰ ਜਾਂ ਦਸਤਾਵੇਜ਼ ਨਹੀਂ ਸੀ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਦਰਦਨਾਕ ਹਾਦਸਾ : ਟਰੇਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ appeared first on Welcome Punjab News.
source https://welcomepunjab.in/the-painful-accident-train-of-the-wrap/