‘ਅਗਨੀਪਥ ਸਕੀਮ’ ਬਾਰੇ CM ਭਗਵੰਤ ਮਾਨ ਨੇ ਟਵੀਟ ਕਰਕੇ ਡੀ.ਸੀ ਸਮੇਤ ਸਾਰੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਫ਼ੌਜ ਵਿੱਚ ਨਵੀਂ ਭਰਤੀ ਲਈ ਹੋਰਨਾਂ ਰਾਜਾਂ ਵਿੱਚ ਕਰਵਾਈ ਜਾ ਰਹੀ ‘ਅਗਨੀਵੀਰ ਭਰਤੀ ਰੈਲੀ’ ਲਈ ਪੰਜਾਬ ‘ਚ ਵੀ ਪੂਰਾ ਸਹਿਯੋਗ ਦਿਓ। ਉਨ੍ਹਾਂ ਟਵੀਟ ਕਰ ਕੇ ਕਿਹਾ ਹੈ ਕਿ ਪੰਜਾਬ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਰਮੀ ਅਥਾਰਟੀਆਂ ਨੂੰ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਗਏ ਹਨ। ਕਿਸੇ ਵੀ ਢਿੱਲ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ। ਸੂਬੇ ਵਿੱਚੋਂ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਫੌਜ ਵਿੱਚ ਭਰਤੀ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ। ਦੱਸ ਦਈਏ ਕਿ ਭਾਰਤੀ ਫੌਜ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ‘ਚ ‘ਅਗਨੀਵੀਰ ਭਰਤੀ ਰੈਲੀ’ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਹਿਯੋਗ ਨਹੀਂ ਮਿਲ ਰਿਹਾ ਹੈ। ਜਿਸ ਲਈ ਉਹ ਜਾਂ ਤਾਂ ਇਨ੍ਹਾਂ ਰੈਲੀਆਂ ਨੂੰ ਮੁਲਤਵੀ ਕਰ ਦੇਣਗੇ ਜਾਂ ਕਿਸੇ ਹੋਰ ਨਾਲ ਲੱਗਦੇ ਸੂਬੇ ਵਿੱਚ ਇਨ੍ਹਾਂ ਦਾ ਪ੍ਰਬੰਧ ਕਰਵਾਉਣਗੇ। ਫੌਜ ਦੇ ਇਸ ਬਿਆਨ ਤੋਂ ਬਾਅਦ ਸੀ.ਐਮ ਮਾਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਪਰੋਕਤ ਹੁਕਮ ਜਾਰੀ ਕੀਤੇ ਹਨ।

The post ‘ਅਗਨੀਪਥ ਸਕੀਮ’ ਬਾਰੇ CM ਭਗਵੰਤ ਮਾਨ ਨੇ ਟਵੀਟ ਕਰਕੇ ਡੀ.ਸੀ ਸਮੇਤ ਸਾਰੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼ appeared first on Welcome Punjab News.



source https://welcomepunjab.in/agneepath-scheme-about-cm-bhagwant-ma/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top