CM ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇਂ ਟੈਂਕੀ ‘ਤੇ ਚੜ੍ਹ ਕੇ ਸੁਣਾਈਆਂ ਖਰੀਆਂ-ਖਰੀਆਂ,ਦੇਖੋ ਵੀਡੀਓ

0

ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿੱਚ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਟੈਂਕੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਉਨ੍ਹਾਂ ਦੀ ਭਰਤੀ ਕੀਤੀ ਜਾਵੇਗੀ ਪਰ ਹੁਣ ਸਰਕਾਰ ਬਣੀ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਸਿੱਪੀ ਸ਼ਰਮਾ ਦੀ ਟੈਂਕੀ ‘ਤੇ ਚੜ੍ਹਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਮਹਿਲਾ ਟੀਚਰ ਦੱਸ ਰਹੀ ਹੈ ਕਿ ਉਸ ਦੇ ਮੂੰਹ ਬੋਲੇ ਭਰਾ ਦਿੱਲੀ ਦੇ cm ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।

 

The post CM ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇਂ ਟੈਂਕੀ ‘ਤੇ ਚੜ੍ਹ ਕੇ ਸੁਣਾਈਆਂ ਖਰੀਆਂ-ਖਰੀਆਂ,ਦੇਖੋ ਵੀਡੀਓ appeared first on Welcome Punjab News.



source https://welcomepunjab.in/cm-kejriwal-of-mouth-speak-sister/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top