ਵੱਡੀ ਖਬਰ ! ਆਪ’ ਦੇ ਵਿਧਾਇਕ ਤੇ ਡੀ.ਸੀ.ਪੀ. ਵਿਚਾਲੇ ਹੋਈ ਝੜਪ,FIR ਦਰਜ

0

ਜਲੰਧਰ (ਵੈਲਕਮ ਬਿਉਰੋ)- ਸ਼ਾਸਤਰੀ ਮਾਰਕੀਟ ਚੌਕ ‘ਚ ਦੇਰ ਰਾਤ ਦੋ ਦੁਕਾਨਦਾਰਾਂ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਇਕ ਧਿਰ ਨੇ ‘ਆਪ’ ਦੇ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੂੰ ਫੋਨ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਨੂੰ ਲੈਕੇ ਮੌਕੇ ‘ਤੇ ਪਹੁੰਚੇ ਡੀਸੀਪੀ ਨਰੇਸ਼ ਡੋਗਰਾ ਅਤੇ ਵਿਧਾਇਕ ਰਮਨ ਅਰੋੜਾ ਵਿਚਾਲੇ ਬਹਿਸ ਹੋ ਗਈ। ਸੂਤਰਾਂ ਮੁਤਾਬਕ ਸਾਮਾਨ ਰੱਖਣ ਨੂੰ ਲੈ ਕੇ ਸ਼ਾਸਤਰੀ ਮਾਰਕੀਟ ‘ਚ ਇਹ ਝਗੜਾ ਹੋਇਆ। ਇਸ ਤੋਂ ਬਾਅਦ ਇਸ ਝੱਗੜੇ ਨੇਂ ਲੜਾਈ ਦਾ ਰੂਪ ਲੈ ਲਿਆ। ਇਸ ਲੜਾਈ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੁਕਾਨ ਦੇ ਝਗੜੇ ਨੂੰ ਲੈ ਕੇ ਹੋਈ ਲੜਾਈ ਤੋਂ ਬਾਅਦ ਪੁਲਸ ਨੇ ਆਪਣੇ ਹੀ ਡੀਸੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਡੋਗਰਾ ਦੇ ਖਿਲਾਫ ਆਈਪੀਸੀ ਦੀ ਧਾਰਾ 307 ਦੇ ਤਹਿਤ ਇਰਾਦਾ ਕਤਲ ਅਤੇ ਜਾਤੀ ਸੂਚਕ ਬੋਲਣ ਦੇ ਤਹਿਤ ਐਸਸੀ/ਐਸਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਵਿਧਾਇਕ ਰਮਨ ਅਰੋੜਾ ਦੇ ਨਾਲ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਰਾਤ ਨੂੰ ਥਾਣੇ ‘ਚ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਰਮਨ ਅਰੋੜਾ ਝਗੜਾ ਕਰਨ ਵਾਲੇ ਦੋ ਦੁਕਾਨਦਾਰਾਂ ਵਿੱਚੋਂ ਇੱਕ ਦਾ ਪੱਖ ਲੈ ਰਹੇ ਸਨ ਜਦਕਿ ਦੂਜਾ ਦੁਕਾਨਦਾਰ ਡੀਸੀਪੀ ਨਰੇਸ਼ ਡੋਗਰਾ ਨੂੰ ਆਪਣਾ ਕਰੀਬੀ ਦੱਸ ਰਿਹਾ ਸੀ। ਦੋਵਾਂ ਦੇ ਆਪਸੀ ਝਗੜੇ ਨੂੰ ਖਤਮ ਕਰਨ ਲਈ ਵਿਧਾਇਕ ਅਤੇ ਡੀਸੀਪੀ ਡੋਗਰਾ ਦੇ ਸਮਰਥਕ ਅਤੇ ਉਨ੍ਹਾਂ ਦੇ ਸਮਰਥਕ ਸੈਂਟਰਲ ਟਾਊਨ ਵਿੱਚ ਹੀ ਇੱਕ ਦਫ਼ਤਰ ਵਿੱਚ ਇਕੱਠੇ ਹੋਏ ਸਨ। ਇੱਥੇ ਹੀ ਵਿਧਾਇਕ ਦੇ ਸਮਰਥਕਾਂ ਦੀ ਡੀਸੀਪੀ ਨਾਲ ਬਹਿਸ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਸ ਲੜਾਈ ਵਿੱਚ ਵਿਧਾਇਕ ਦੇ ਸਮਰਥਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸਿਵਲ ਹਸਪਤਾਲ ਪਹੁੰਚਾਇਆ ਗਿਆ। ਕੁੱਟਮਾਰ ਕਰਨ ਵਾਲਿਆਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਅਜੇ ਤੱਕ ਜੋ ਵਿਅਕਤੀ ਹਮਲੇ ਵਿੱਚ ਜ਼ਖ਼ਮੀ ਹੋਏ ਹਨ, ਉਹ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਮੈਡੀਕਲ ਲੀਗਲ ਰਿਪੋਰਟ ਹਾਲੇ ਤੱਕ ਉਨ੍ਹਾਂ ਨੂੰ ਪ੍ਰਾਪਤ ਨਹੀਂ ਹੋਈ ਹੈ। ਫਿਲਹਾਲ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ‘ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਵੱਡੀ ਖਬਰ ! ਆਪ’ ਦੇ ਵਿਧਾਇਕ ਤੇ ਡੀ.ਸੀ.ਪੀ. ਵਿਚਾਲੇ ਹੋਈ ਝੜਪ,FIR ਦਰਜ appeared first on Welcome Punjab News.



source https://welcomepunjab.in/big-news-of-your-legislator-on-d/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top