ਚੰਡੀਗੜ੍ਹ(ਬਿਉਰੋ): ਸੋਸ਼ਲ ਮੀਡੀਆ ‘ਤੇ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਸਦਾ ਪਤੀ ਸੁਖਰਾਜ ਬੱਲ ਉਸਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਹਾਲਾਂਕਿ ਵਿਧਾਇਕ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਦੇ ਪੱਖ ਤੋਂ ਇਸ ਬਾਰੇ ਕੁਝ ਨਹੀਂ ਕਿਹਾ ਗਿਆ ਹੈ। ਪਰ ਹਰ ਕੋਈ ਇਸ ਘਟਨਾ ਦੀ ਨਿੰਦਾ ਕਰ ਰਿਹਾ ਹੈ।
ਇਸ ‘ਤੇ ਹੁਣ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਹੈ। ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਦੇ ਪਤੀ ਵੱਲੋਂ ਕੀਤੀ ਗਈ ਗੁੰਡਾਗਰਦੀ ਦੀ ਸਖ਼ਤ ਨਿਖੇਧੀ। ਬਲਜਿੰਦਰ ਦੇ ਪਤੀ ਨੂੰ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਆਪਣੇ ਤਰੀਕੇ ਨਾਲ ਸੁਧਾਰ ਕਰਨਾ ਚਾਹੀਦਾ ਹੈ ਜਾਂ ਫਿਰ ਕਾਨੂੰਨ ਅਨੁਸਾਰ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Totally condemn the despicable violence by husband of T.Sabo MLA Baljinder Kaur. We must call out such weaklings who feel superior using violence on women. Baljinder’s husband must issue a public apology & mend his ways or strict action as per law should be taken against him.
— Harsimrat Kaur Badal (@HarsimratBadal_) September 2, 2022
The post ‘ਆਪ’ MLA ਨੂੰ ਥੱਪੜ ਮਾਰਨ ਦਾ ਮਾਮਲਾ: ਹਰਸਿਮਰਤ ਕੋਰ ਬਾਦਲ ਨੇ ਕੀਤੀ ਘਟਨਾ ਦੀ ਨਿੰਦਾ,ਦੇਖੋ ਟਵੀਟ appeared first on Welcome Punjab News.
source https://welcomepunjab.in/harsimrat-kour-bada/