ਜਲੰਧਰ(ਵਿੱਕੀ ਸੂਰੀ ): ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੂੰ ਉਨ੍ਹਾਂ ਦੇ ਪਤੀ ਵੱਲੋਂ ਥੱਪੜ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਸਬੰਧੀ ਮਹਿਲਾ ਕਮਿਸ਼ਨ ਦੀ ਕਮਿਸ਼ਨਰ ਮਨੀਸ਼ਾ ਗੁਲਾਟੀ ਨੇ ਕਾਰਵਾਈ ਕਰਦਿਆਂ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਮਨੀਸ਼ਾ ਗੁਲਾਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕਾ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਦੋਵਾਂ ਨੂੰ ਦਫ਼ਤਰ ਬੁਲਾਇਆ ਹੈ ਤਾਂ ਜੋ ਉਹ ਖ਼ੁਦ ਮਾਮਲੇ ਦੀ ਜਾਂਚ ਕਰ ਸਕਣ।

ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੂੰ ਉਨ੍ਹਾਂ ਦੇ ਪਤੀ ਨੇ ਥੱਪੜ ਮਾਰਿਆ ਸੀ, ਜਿਸ ਤੋਂ ਬਾਅਦ ਇਹ ਘਟਨਾ ਸੀ.ਸੀ.ਟੀ.ਵੀ. ’ਚ ਕੈਦ ਹੋ ਗਈ ਅਤੇ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਇਹ ਮਾਮਲਾ ਜਨਤਕ ਹੋ ਗਿਆ ਹੈ। ਮਹਿਲਾ ਵਿਧਾਇਕ ਨਾਲ ਪਤੀ ਵੱਲੋਂ ਕੀਤੇ ਜਾ ਰਹੇ ਸਲੂਕ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਇਸ ਦੇ ਨਾਲ ਹੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਵਾਲਾਂ ਦਾ ਦੌਰ ਸ਼ੁਰੂ ਹੋ ਗਿਆ ਹੈ।
The post ‘ਆਪ’ MLA ਨੂੰ ਪਤੀ ਵੱਲੋਂ ਥੱਪੜ ਮਾਰਨਾ ਪਿਆ ਮਹਿੰਗਾ,ਮਹਿਲਾ ਆਯੋਗ ਕਮਿਸ਼ਨਰ ਨੇ ਕੀਤੀ ਕਾਰਵਾਈ appeared first on Welcome Punjab News.
source https://welcomepunjab.in/aap-mla-nu-husband-slap-ma/