ਚੰਡੀਗੜ੍ਹ: ਮੁਹਾਲੀ ਸਿਟੀ ਸੈਂਟਰ-2 ਵਿਚ ਬੀਤੀ ਸ਼ਾਮ ਨੂੰ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਬੇਸਮੈਂਟ ‘ਚ ਕੱਚੀ ਮਿੱਟੀ ਡਿੱਗਣ ਕਾਰਨ 8 ਲੋਕ ਦੱਬੇ ਗਏ। ਇਸ ਦੋਰਾਨ ਪੁਲਸ ਨੂੰ ਜਾਣਕਾਰੀ ਸੂਤਿਤ ਕੀਤਾ ਪ੍ਰਸ਼ਾਸਨ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ।
ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ, ਜਦਕਿ ਦੋ ਲੋਕਾਂ ਦੀ ਮੌਤ ਹੋ ਗਈ ਹੈ। ਚਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਘਟਨਾ ਦੇ ਸਮੇਂ ਮੌਕੇ ‘ਤੇ ਕਿੰਨੇ ਲੋਕ ਕੰਮ ਕਰ ਰਹੇ ਸਨ। ਦੱਸਣਯੋਗ ਹੈ ਕਿ ਡਬਲ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ। ਦੋ ਜੇਸੀਬੀ ਮਸ਼ੀਨਾਂ ਖੁਦਾਈ ਵਿੱਚ ਲੱਗੀਆਂ ਹੋਈਆਂ ਸਨ। ਅਚਾਨਕ ਉਪਰੋਂ ਕੱਚੀ ਮਿੱਟੀ ਡਿੱਗਣ ਕਾਰਨ ਉਥੇ ਕੰਮ ਕਰਦੇ ਲੋਕ ਦੱਬ ਗਏ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ।
The post ਨਿਰਮਾਣ ਅਧੀਨ ਇਮਾਰਤ ’ਚ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਈ ਜ਼ਖਮੀ appeared first on Welcome Punjab News.
source https://welcomepunjab.in/mohali-major-accident-2-the-pain/