ਐਸਏਐਸ ਨਗਰ: ਮੋਹਾਲੀ ਪੁਲਸ ਨੇ ਬੰਦ ਪਏ ਘਰਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਐਸਐਸਪੀ ਵਿਵੇਕਸ਼ੀਲ ਸੋਨੀ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਚੋਰੀ ਅਤੇ ਚੋਰੀ ਦਾ ਸਮਾਨ ਖਰੀਦਣ ਵਾਲੇ ਗਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਆਮ ਮੰਡਲ ਅਤੇ ਅਮਿਤ ਕੁਮਾਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਚੋਰੀ ਦਾ ਸਾਮਾਨ ਖਰੀਦਣ ਵਾਲੇ ਮੁਲਜ਼ਮਾਂ ਦੀ ਪਛਾਣ ਸੰਤੋਸ਼ ਕੁਮਾਰ, ਲੱਲਨ ਪ੍ਰਸਾਦ ਅਤੇ ਅਜੇ ਮਾਹੀਨਪਾਲ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਦਿਨ ਵੇਲੇ ਇਲਾਕੇ ਵਿੱਚ ਘੁੰਮਦੇ ਰਹਿੰਦੇ ਸਨ ਅਤੇ ਰਾਤ ਨੂੰ ਉਨ੍ਹਾਂ ਘਰਾਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀਆਂ ਵਾਰਦਾਤਾਂ ਕਰਦੇ ਸਨ ਜਿਨ੍ਹਾਂ ਵਿੱਚ ਸੀਸੀਟੀਵੀ ਕਮਰੇ ਨਹੀਂ ਸਨ।ਤਿੰਨ-ਚਾਰ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਵਾਪਸ ਆਪਣੇ ਸੂਬੇ ਬਿਹਾਰ ਚਲੇ ਜਾਂਦੇ ਸਨ ਤਾਂ ਜੋ ਉਨ੍ਹਾਂ ਦਾ ਪਤਾ ਨਾ ਲੱਗ ਸਕੇ। ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਸਾਮਾਨ ਵਿਚ ਸ਼ੁੱਧ ਸੋਨਾ, ਅਤੇ ਗਹਿਣੇ (ਲਗਭਗ 76 ਤੋਲੇ ਸੋਨਾ ਅਤੇ ਹੀਰਾ)ਚਾਂਦੀ ਦੇ ਗਹਿਣੇ , 11 ਲੱਖ ਰੁਪਏ ਦੀ ਨਕਦੀ,ਅਮਰੀਕੀ ਡਾਲਰ, ਰਿਵਾਲਵਰ ਸਮੇਤ ਚਾਰ ਰੌਂਦ, 3 ਘੜੀਆਂ ਸ਼ਾਮਲ ਹਨ। ਮੋਟਰਸਾਈਕਲ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਪੁਲਸ ਨੇਂ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼,ਭਾਰੀ ਮਾਤਰਾ ਵਿੱਚ ਸਮਾਨ ਸਮੇਤ 5 ਗ੍ਰਿਫਤਾਰ appeared first on Welcome Punjab News.
source https://welcomepunjab.in/the-police-arrested-the-thief/