ਚੰਡੀਗੜ੍ਹ(ਬਿਉਰੋ): ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਂਨੀ ਮਾਮੂਲੀ ਤਕਰਾਰ ਤੋਂ ਬਾਅਦ ਗਾਇਕ ਅਲਫਾਜ਼ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਖੁਦ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ।ਤਸਵੀਰ ‘ਚ ਦੇਖਿਆ ਜਾ ਰਿਹਾ ਹੈ ਕਿ ਹਸਪਤਾਲ ‘ਚ ਭਰਤੀ ਅਲਫਾਜ਼ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।

ਯੋ-ਯੋ ਹਨੀ ਸਿੰਘ ਨੇ ਆਪਣੇ ਭਰਾ ਅਲਫਾਜ਼ ਸਿੰਘ ‘ਤੇ ਹੋਏ ਹਮਲੇ ਦੀ ਖਬਰ ਸਾਂਝੀ ਕਰਦਿਆਂ ਕਿਹਾ ਕਿ ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਤੋਂ ਇਲਾਵਾ, ਉਸਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਭਰਾ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਦੱਸ ਦੇਈਏ ਕਿ ਗਾਇਕ ਅਲਫਾਜ਼ ਦਾ ਅਸਲੀ ਨਾਂ ਅਨਜੋਤ ਸਿੰਘ ਪੰਨੂ ਹੈ।
The post ਇਸ ਮਸ਼ਹੂਰ ਪੰਜਾਬੀ ਗਾਇਕ ‘ਤੇ ਜਾਨਲੇਵਾ ਹਮਲਾ,ਯੋ-ਯੋ ਹਨੀ ਸਿੰਘ ਨੇ ਦਿੱਤੀ ਜਾਣਕਾਰੀ ,ਦੇਖੋ ਤਸਵੀਰ appeared first on Welcome Punjab News.
source https://welcomepunjab.in/this-famous-punjabi-singer-te-j/