ਵੱਡੀ ਖਬਰ,ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਲੱਗਾ ਇੰਨਾਂ ਜੁਰਮਾਨਾ,ਜਾਣੋ ਕਿਉ

0

ਮਾਣਯੋਗ ਅਦਾਲਤ ਨੇ ਜੁਰਮਾਨੇ ਦੀ ਰਕਮ ਗਰੀਬ ਮਰੀਜ਼ ਭਲਾਈ ਫੰਡ ਵਿੱਚ ਦੇਣ ਦੇ ਹੁਕਮ ਦਿੱਤੇ

ਕਪੂਰਥਲਾ (ਗੌਰਵ ਮੜ੍ਹੀਆ)-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਲਕਾ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ 25 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਮਾਣਯੋਗ ਹਾਈਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨੇ ਦੀ ਰਕਮ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 4 ਨਵੰਬਰ 2022 ਦੀ ਤਰੀਕ ਤੈਅ ਕੀਤੀ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਕਪੂਰਥਲਾ ਤੋਂ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੇ ਵੋਟਾਂ ਦੀ ਗਿਣਤੀ ਵਿੱਚ ਗੜਬੜੀ, ਪੋਲਿੰਗ ਬੂਥ ਵਿੱਚ ਅਧਿਕਾਰੀਆਂ ਦੀ ਮਿਲੀਭੁਗਤ ਦਾ ਖੁਲਾਸਾ ਕਰਦਿਆਂ ਰਾਣਾ ਗੁਰਜੀਤ ਸਿੰਘ ’ਤੇ ਦੋਸ਼ ਲਾਏ ਸਨ। ਮੰਜੂ ਰਾਣਾ ਨੇ ਦੋਸ਼ ਲਾਇਆ ਸੀ ਕਿ ਵੋਟਾਂ ਦੀ ਗਿਣਤੀ ਸਮੇਂ ਮਸ਼ੀਨ ਵਿੱਚੋਂ ਚੋਣਾਂ ਦੌਰਾਨ ਪਈਆਂ ਵੋਟਾਂ ਨਾਲੋਂ ਵੱਧ ਵੋਟਾਂ ਨਿਕਲੀਆਂ ਹਨ।

ਮੰਜੂ ਰਾਣਾ ਨੇ ਵੋਟਾਂ ਦੀ ਗਿਣਤੀ ‘ਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਚਾਰ ਦਿਨਾਂ ਦਾ ਧਰਨਾ ਵੀ ਦਿੱਤਾ ਸੀ। ਉਨ੍ਹਾਂ ਚੋਣਾ ਚ ਧਾਂਦਲੀ ਦਾ ਦੋਸ਼ ਲਾਉਂਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ ਉਨ੍ਹਾਂ ਮੀਡੀਆ ਰਾਹੀਂ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਜੋ ਗਲਤ ਕੰਮ ਪਹਿਲਾਂ ਕਰਦੇ ਆ ਰਹੇ ਹਨ, ਉਸ ਨੂੰ ਛੱਡ ਕੇ ਇਮਾਨਦਾਰੀ ਨਾਲ ਕੰਮ ਕਰਨ। ਉਸ ਸਮੇਂ ਸ਼ਹਿਰ ਦੇ ਕੌਂਸਲਰ ਵੀ ਧਰਨੇ ਵਾਲੀ ਥਾਂ ’ਤੇ ਆ ਕੇ ਉਨ੍ਹਾਂ ਨੂੰ ਮਿਲੇ ਸਨ। ਮੰਜੂ ਰਾਣਾ ਨੇ ਦੋਸ਼ ਲਾਇਆ ਸੀ ਕਿ ਸ਼ਹਿਰ ਦੇ ਇੱਕ ਕੌਂਸਲਰ ਦੇ ਇੱਕ ਬੂਥ ’ਤੇ ਦੋ ਵੋਟਾਂ ਬਣੀਆਂ ਸਨ ਤੇ ਦੋਵੇਂ ਵੋਟਾਂ ਪਈਆਂ ਸਨ। ਇਸ ਤਰ੍ਹਾਂ ਦੀ ਧਾਂਦਲੀ ਕਾਰਨ ਰਾਣਾ ਗੁਰਜੀਤ ਸਿੰਘ ਵਿਧਾਇਕ ਬਣੇ ਹਨ।

The post ਵੱਡੀ ਖਬਰ,ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਲੱਗਾ ਇੰਨਾਂ ਜੁਰਮਾਨਾ,ਜਾਣੋ ਕਿਉ appeared first on Welcome Punjab News.



source https://welcomepunjab.in/big-news-rana-gur/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top