ਦੁਸਹਿਰਾ ਗਰਾਊਂਡ ਵਿੱਚ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਰੱਖੇ ਗਏ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼,ਮੱਚਿਆ ਹੜਕੰਪ

0

ਡੇਰਾਬੱਸੀ (ਬਿਉਰੋ): ਜ਼ਿਲ੍ਹੇ ਦੇ ਰਾਮਲੀਲਾ ਦੁਸਹਿਰਾ ਗਰਾਊਂਡ ਵਿੱਚ ਸਮੇਂ ਤੋਂ ਪਹਿਲਾਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਕਮੇਟੀ ਮੈਂਬਰਾਂ ਨੇ ਪੁਲੀਸ ’ਤੇ ਇਸ ਘਟਨਾ ਦਾ ਦੋਸ਼ ਲਾਇਆ ਹੈ। ਜਾਣਕਾਰੀ ਅਨੁਸਾਰ ਅੱਜ ਦੁਸਹਿਰਾ ਮਨਾਉਣ ਲਈ ਸ਼੍ਰੀ ਰਾਮਲੀਲਾ ਦੁਸਹਿਰਾ ਮੰਡਲ ਕਮੇਟੀ ਵੱਲੋਂ ਦੁਸਹਿਰਾ ਗਰਾਊਂਡ ਵਿੱਚ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਰੱਖੇ ਗਏ।ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਮਾਹੌਲ ਖਰਾਬ ਕਰਨ ਲਈ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਨੂੰ ਲੈ ਕੇ ਕਮੇਟੀ ਮੈਂਬਰਾਂ ਵਿੱਚ ਭਾਰੀ ਰੋਸ ਹੈ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਉਹ ਕਈ ਵਾਰ ਪੁਲਸ ਨੂੰ ਵੀ ਇੱਥੇ 2 ਮੁਲਾਜ਼ਮਾਂ ਦੀ ਡਿਊਟੀ ਲਾਉਣ ਦੀ ਅਪੀਲ ਕਰ ਚੁੱਕੇ ਹਨ ਪਰ ਉਨ੍ਹਾਂ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ।ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਮਾਹੌਲ ਖਰਾਬ ਕਰਨ ਲਈ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਸ਼ਰਾਰਤੀ ਅਨਸਰਾਂ ਵੱਲੋਂ ਪੁਤਲੇ ਫੂਕਣ ਦੀ ਕੋਸ਼ਿਸ਼ ਕੀਤੀ ਗਈ, ਉੱਥੇ ਹੀ ਸਟੇਜ ’ਤੇ ਪਥਰਾਅ ਵੀ ਕੀਤਾ ਗਿਆ।

The post ਦੁਸਹਿਰਾ ਗਰਾਊਂਡ ਵਿੱਚ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਰੱਖੇ ਗਏ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼,ਮੱਚਿਆ ਹੜਕੰਪ appeared first on Welcome Punjab News.



source https://welcomepunjab.in/dussehra-ground-in-ravan/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top