ਮੰਤਰੀ ਹਰਭਜਨ ਸਿੰਘ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

0

‘ਵਿਸ਼ਾਲ ਤੀਰਥ ਯਾਤਰਾ’ ਦੀ ਸ਼ੁਰੂਆਤ ਮੌਕੇ ਕੀਤੀ ਸ਼ਿਰਕਤ

ਜਲੰਧਰ(ਵਿੱਕੀ ਸੂਰੀ) : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬੀਤੇ ਦਿਂਨੀ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਤੀਰਥ ਯਾਤਰਾ’ ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।
ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ, ਅੰਮ੍ਰਿਤਸਰ ਦੀ ਯਾਤਰਾ ਤਹਿਤ ਧਾਰਮਿਕ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।
ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ‘ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ ਤੇ ਵਿਧਾਇਕ ਬਲਕਾਰ ਸਿੰਘ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਅਤੇ ਚੌਧਰੀ ਸੰਤੋਖ ਸਿੰਘ ਅਤੇ ਪ੍ਰਬੰਧਕ ਵਿਪਨ ਸੱਭਰਵਾਲ ਅਤੇ ਹੋਰਨਾਂ ਦੇ ਨਾਲ ਰਾਮ ਤੀਰਥ, ਅੰਮ੍ਰਿਤਸਰ ਨੂੰ ਰਵਾਨਾ ਹੋਣ ਵਾਲੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਪਰਗਟ ਨਾਥ , ਸੰਤ ਨਿਰਮਲ ਦਾਸ, ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਅਲੀ ਮੁਹੱਲੇ ਤੋਂ ਤੀਰਥ ਯਾਤਰਾ ਲਈ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਵਾਨਾ ਹੋਏ।

The post ਮੰਤਰੀ ਹਰਭਜਨ ਸਿੰਘ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ appeared first on Welcome Punjab News.



source https://welcomepunjab.in/people-building-minister-harbhajan-sr/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top