ਜਲੰਧਰ (ਵਿੱਕੀ ਸੂਰੀ,ਸਤੀਸ਼ ਕੁਮਾਰ)- ਪਿੰਡ ਅਲੀ ਚੱਕ ਵਿਖੇ ਭਗਵਾਨ ਵਾਲਮੀਕ ਜੀ ਸਭਾ ਅਲੀ ਚੱਕ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਉਪਰੰਤ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।

ਜੋ ਅਲੀ ਚੱਕ ਦੇ ਗੁਰੂ ਘਰ ਤੋਂ ਅਰੰਭ ਕੀਤੀ ਗਈ ਅਤੇ ਪਿੰਡ ਗੋਨਾ ਚੱਕ ਪਹੁੰਚਣ ਤੇ ਨਗਰ ਦੀਆਂ ਸਮੂੰਹ ਸੰਗਤਾਂ ਵੱਲੋਂ ਬਹੁਤ ਹੀ ਪਿਆਰ ਤੇ ਸਤਿਕਾਰ ਕੀਤਾ ਗਿਆ। ਸੰਗਤਾਂ ਵੱਲੋਂ ਚਾਹ ਪਕੌੜਿਆਂ ਤੇ ਫਰੂਟੀਆਂ ਦੇ ਲੰਗਰ ਦੀ ਸੇਵਾ ਬਹੁਤ ਹੀ ਸ਼ਰਧਾ ਪੂਰਵਕ ਕੀਤੀ ਗਈ।

ਵਾਪਸੀ ਤੇ ਸ਼ੋਭਾ ਯਾਤਰਾ ਗੁਰਦੁਆਰਾ ਸਿੰਘ ਸਭਾ ਆਲੀਚੱਕ ਪਹੁੰਚਣ ਤੇ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਸੇਵਾ ਬਹੁਤ ਹੀ ਸ਼ਰਧਾ ਨਾਲ ਕੀਤੀ ਗਈ।ਜਿਸ ਵਿੱਚ ਬੁਲਾਰਿਆਂ ਤੇ ਕੀਰਤਨੀ ਜੱਥਿਆਂ ਨੇ ਹਾਜ਼ਰੀ ਲਗਵਾਈ।
The post ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਢੀ ਗਈ ਸ਼ੋਭਾ ਯਾਤਰਾ appeared first on Welcome Punjab News.
source https://welcomepunjab.in/bhagwan-valmiki-ji-de-pragat/