ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਆਹ ਦੇ ਬੰਧਨ ‘ਚ ਬੱਝੇ

0

ਪਟਿਆਲਾ(ਬਿਉਰੋ) : ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਆਹ ਦੇ ਬੰਧਨ ਵਿਚ ਬੱਝ ਗਏ। ਇਸ ਮੋਕੇ ਉਨ੍ਹਾਂ ਪਟਿਆਲਾ ਵਿਖੇ ਲਾਵਾਂ ਲਈਆਂ। ਨਰਿੰਦਰ ਕੌਰ ਭਰਾਜ ਸਭ ਤੋਂ ਛੋਟੀ ਉਮਰ ਦੇ ਵਿਧਾਇਕ ਹਨ। 28 ਸਾਲਾ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਮਨਦੀਪ ਸਿੰਘ ਨਾਲ ਹੋਇਆ ਹੈ। ਉਨ੍ਹਾਂ ਨੇ ਪਟਿਆਲਾ ਬਾਵਾ ਪੂਰਨ ਦਾਸ ਡੇਰੇ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ (28) ਨਾਲ ਵਿਆਹ ਦੀ ਰਸਮਾਂ ਪੂਰੀਆਂ ਕੀਤੀਆਂ।ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਨਵਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਇਸ ਤੋਂ ਇਲਾਵਾ ਹੋਰ ਸਿਆਸੀ ਆਗੂ ਵੀ ਵਿਆਹ ਸਮਾਗਮ ਵਿਚ ਪੁੱਜੇ ਹੋਏ ਸਨ। ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਰਿੰਦਰ ਕੌਰ ਭਰਾਜ ਦੇ ਹੱਕ ‘ਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ। ਦੋਵੇਂ ਪਰਿਵਾਰਾਂ ਦੇ ਕਾਫੀ ਸਮੇਂ ਤੋਂ ਗੂੜੇ ਸਬੰਧ ਹਨ।

 

The post ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਆਹ ਦੇ ਬੰਧਨ ‘ਚ ਬੱਝੇ appeared first on Welcome Punjab News.



source https://welcomepunjab.in/aam-aadmi-party-of-legislature-no/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top