ਸਕੂਲ ‘ਚ ਮਿਲੀ ਨੌਜਵਾਨ ਦੀ ਲਾਸ਼,ਮੱਚਿਆ ਹੜਕੰਪ,ਦੇਖੋ ਤਸਵੀਰ

0

ਤਲਵੰਡੀ ਸਾਬੋ (ਪ੍ਰਦੀਪ ਸਿੰਘ ): ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਜਾ ਰਹੀ ਹੈ, ਉੱਥੇ ਹੀ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵੀ ਵੱਧ ਰਹੇ ਹਨ। ਹਾਲ ਹੀ ਵਿੱਚ ਤਲਵੰਡੀ ਸਾਬੋ ਤੋਂ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਸਰਕਾਰੀ ਸਕੂਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰੇ ਸਕੂਲ ਦੇ ਵਿਹੜੇ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ।ਉਸ ਦੇ ਹੱਥ ਵਿੱਚ ਇੱਕ ਸਰਿੰਜ ਵੀ ਮਿਲੀ ਹੈ, ਜਿਸ ਕਾਰਨ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮਿ੍ਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਗੋਸ਼ਾ (20) ਪੁੱਤਰ ਮੇਜਰ ਸਿੰਘ ਵਾਸੀ ਪਿੰਡ ਮੌੜ ਵਜੋਂ ਹੋਈ।

ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਨਸ਼ਾ ਛੁਡਾਊ ਕੇਂਦਰ ਤੋਂ ਆਇਆ ਸੀ। ਉਹ ਦੇਰ ਰਾਤ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਸਕੂਲ ‘ਚੋਂ ਮਿਲੀ।ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

The post ਸਕੂਲ ‘ਚ ਮਿਲੀ ਨੌਜਵਾਨ ਦੀ ਲਾਸ਼,ਮੱਚਿਆ ਹੜਕੰਪ,ਦੇਖੋ ਤਸਵੀਰ appeared first on Welcome Punjab News.



source https://welcomepunjab.in/the-dead-body-of-the-young-man-was-found-in-the-school/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top