ਜਲੰਧਰ(ਵਿੱਕੀ ਸੂਰੀ) : ਮਹਾਨਗਰ ’ਚ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਤਸਕਰ ਨੂੰ ਕਾਬੂ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਜਰਨੈਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਗੁਰੂ ਅਰਜੁਨ ਨਗਰ ਮਿੱਠੂ ਬਸਤੀ ਵਜੋਂ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਗਗਨਦੀਪ ਸਿੰਘ ਸ਼ੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਰਾਬ ਤਸਕਰ ਜਰਨੈਲ ਸਿੰਘ ਬਸਤੀ ਮਿੱਠੂ ਵਿਖੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਤਸਕਰ ਦੇ ਘਰ ਛਾਪਾ ਮਾਰ ਕੇ ਉਸ ਨੂੰ ਚੰਡੀਗੜ੍ਹ ਮਾਰਕਾ 4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਪੁਲਸ ਵਲੋਂ ਮੁਲਜਮ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਪੁਲਸ ਨੇਂ ਮਿੱਠੂ ਬਸਤੀ ਦੇ ਨਾਜਾਇਜ਼ ਸ਼ਰਾਬ ਸਮੇਤ ਤਸਕਰ ਨੁੂੰ ਕੀਤਾ ਕਾਬੂ appeared first on Welcome Punjab News.
source https://welcomepunjab.in/jalandhar-police-nen-chandigarh-m/