ਪਾਕਿਸਤਾਨ ਦੀ ਇਕ ਹੋਰ ਕੋਸ਼ਿਸ਼ ਨੂੰ ਬੀਐਸਐਫ ਨੇਂ ਕੀਤਾ ਨਾਕਾਮ,ਵੱਡੀ ਗਿਣਤੀ ’ਚ ਹਥਿਆਰ ਬਰਾਮਦ

0

ਫ਼ਿਰੋਜ਼ਪੁਰ(ਜਤਿੰਦਰ ਪਿੰਕਲ ): ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੀਐੱਸੱਐੱਫ ਨੇ ਅੱਜ ਪਾਕਿਸਤਾਨ ਦੀ ਇਕ ਹੋਰ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ। ਪੰਜਾਬ ਦੇ ਫਿਰੋਜ਼ਪੁਰ ਸੈਕਟਰ ਤੋਂ ਬੀਐਸਐਫ ਨੇ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਥੇ ਡਰੋਨ ਰਾਹੀਂ ਪਹੁੰਚਾਇਆ ਗਿਆ ਹੈ।ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਬੀਐਸਐਫ ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਸੈਕਟਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਇੱਕ ਵੱਡਾ ਬੈਗ ਦੇਖਿਆ ਗਿਆ ਸੀ ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਸ ਵਿਚ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਲੱਦਿਆ ਹੋਇਆ ਸੀ। ਬੀਐਸਐਫ ਨੇ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।ਬੀਐਸਐਫ ਨੇ ਬੈਗ ਵਿੱਚੋਂ 3 ਏਕੇ-47, 5 ਐਮਪੀ-5 (ਮਿੰਨੀ ਏਕੇ47) ਅਤੇ 5 ਖਾਲੀ ਮੈਗਜ਼ੀਨ, 3 ਪਿਸਤੌਲ ਅਤੇ 6 ਖਾਲੀ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਬੈਗ ਵਿੱਚੋਂ 30 ਬੋਰ ਦੀਆਂ 100 ਗੋਲੀਆਂ ਅਤੇ 5.56 ਐਮਐਮ ਦੀਆਂ 100 ਗੋਲੀਆਂ ਬਰਾਮਦ ਹੋਈਆਂ ਹਨ। ਇੰਨੀ ਵੱਡੀ ਮਾਤਰਾ ‘ਚ ਹਥਿਆਰ ਮਿਲਣਾ ਕੋਈ ਛੋਟੀ ਗੱਲ ਨਹੀਂ ਹੈ।ਹਥਿਆਰਾਂ ਦੀ ਇੰਨੀ ਵੱਡੀ ਖੇਪ ਪੰਜਾਬ ਭੇਜਣ ਦਾ ਮਕਸਦ ਮਾਹੌਲ ਖਰਾਬ ਕਰਨਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਬੀਤੇ ਦਿਨੀਂ ਲਗਾਤਾਰ ਭੇਜੇ ਜਾ ਰਹੇ ਡ੍ਰੋਨ ਸਿਰਫ ਬੀਐੱਸਐੱਫ ਦਾ ਧਿਆਨ ਭਟਕਾਉਣ ਲਈ ਹੋ ਸਕਦੇ ਹਨ। ਪਾਕਿਸਤਾਨ ਵਿਚ ਬੈਠੇ ਤਸਕਰ ਤੇ ਅੱਤਵਾਦੀ, ਧਿਆਨ ਭਟਕਾ ਕੇ ਭਾਰੀ ਮਾਤਰਾ ਵਿਚ ਹਥਿਆਰ ਤੇ ਹੈਰੋਇਨ ਦੀ ਖੇਪ ਨੂੰ ਹੀ ਪੰਜਾਬ ਵਿਚ ਭੇਜਣ ਦੀ ਕੋਸ਼ਿਸ਼ ਵਿਚ ਲੱਗੇ ਹਨ।

The post ਪਾਕਿਸਤਾਨ ਦੀ ਇਕ ਹੋਰ ਕੋਸ਼ਿਸ਼ ਨੂੰ ਬੀਐਸਐਫ ਨੇਂ ਕੀਤਾ ਨਾਕਾਮ,ਵੱਡੀ ਗਿਣਤੀ ’ਚ ਹਥਿਆਰ ਬਰਾਮਦ appeared first on Welcome Punjab News.



source https://welcomepunjab.in/pakistan-another-attempt/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top