ਚੰਡੀਗੜ੍ਹ (ਬਿਉਰੋ)-ਸੁਖਨਾ ਝੀਲ ਦੇ ਗਾਰਡਨ ਆਫ ਸਾਈਲੈਂਸ ਦੇ ਪਿੱਛੇ ਜੰਗਲਾਂ ‘ਚ 22 ਸਾਲਾ ਕੁੜੀ ਦੀ ਬੀਤੀ ਦੁਪਹਿਰ ਭੇਤਭਰੇ ਹਾਲਾਤਾਂ ‘ਚ ਮੌਤ ਹੋਂਣ ਦਾ ਮਾਮਲਾ ਸਾਮਣੇ ਆਇਆ ਹੈ। ਕੁੜੀ ਦੇ ਸਰੀਰ ‘ਤੇ ਗਲਾ ਘੁੱਟਣ ਦੇ ਨਿਸ਼ਾਨ ਸਨ ਅਤੇ ਗਲੇ ‘ਚ ਦੁਪੱਟਾ ਲਪੇਟਿਆ ਹੋਇਆ ਸੀ, ਪੁਲਸ ਦਾ ਕਹਿਣਾ ਹੈ ਕਿ ਖੁਦਕੁਸ਼ੀ ਅਤੇ ਕਤਲ ਦੋਵਾਂ ਪੱਖਾਂ ਤੋਂ ਜਾਂਚ ਕਰ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਲੜਕੀ ਜਲੰਧਰ ਦੇ ਨੂਰਮਹਿਲ ਦੀ ਰਹਿਣ ਵਾਲੀ ਸੀ ਅਤੇ ਬਿਊਟੀਸ਼ੀਅਨ ਵਜੋਂ ਕੰਮ ਕਰਦੀ ਸੀ। ਪੁਲਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਲੜਕੀ ਦੇ ਗਲੇ ‘ਤੇ ਵੀ ਨਿਸ਼ਾਨ ਪਾਏ ਗਏ ਹਨ, ਪੁਲਿਸ ਨੂੰ ਕਤਲ ਦਾ ਸ਼ੱਕ ਹੈ। ਹਾਲਾਂਕਿ ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਕਿਸੇ ਨੇ ਉਸ ਦਾ ਕਤਲ ਕੀਤਾ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਜਲੰਧਰ ਦੀ ਕੁੜੀ ਦੀ ਸੁਖਨਾ ਝੀਲ ਤੋਂ ਮਿਲੀ ਲਾਸ਼,ਮੱਚਿਆ ਹੜਕੰਪ appeared first on Welcome Punjab News.
source https://welcomepunjab.in/jalandhar-the-girl-of-the-sukhna-lake/