ਜਲੰਧਰ,ਚ ਕੂੜੇ ਦੇ ਢੇਰ ‘ਚੋਂ ਮਿਲੀ ਵਿਅਕਤੀ ਦੀ ਲਾਸ਼,ਫੈਲੀ ਦਹਿਸ਼ਤ

0

ਜਲੰਧਰ(ਵਿੱਕੀ ਸੂਰੀ ) : ਪਠਾਨਕੋਟ ਹਾਈਵੇ ‘ਤੇ ਪਿੰਡ ਕਾਨਪੁਰ ਨੇੜੇ ਕੂੜੇ ਦੇ ਢੇਰ ‘ਚੋ ਲਾਸ਼ ਮਿਲਣ ਨਾਲ ਇਲਾਕੇ ’ਚ ਦਹਿਸ਼ਤ ਫੈਲ ਗਈ। ਇਸਦੀ ਪਤਾ ਉਦੋਂ ਲਗਾ ਜਦ ਲੋਕ ਸਵੇਰੇ ਸੈਰ ਕਰ ਰਹੇ ਸਨ। ਲੋਕਾਂ ਨੇ ਦੇਖਿਆ ਕਿ ਕੂੜੇ ਦੇ ਢੇਰ ‘ਤੇ ਇਕ ਵਿਅਕਤੀ ਦੀ ਲਾਸ਼ ਪਈ ਸੀ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਕਾਨਪੁਰ ਪਿੰਡ ਤੋਂ ਕੁਝ ਦੂਰੀ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਾਈਕਲ ਸਵਾਰ ਕਈ ਫੁੱਟ ਦੂਰ ਜਾ ਡਿੱਗਿਆ। ਲੋਕਾਂ ਨੇ ਦੱਸਿਆ ਕਿ ਲੱਗਦਾ ਹੈ ਕਿ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਪਹਿਲਾਂ ਤਾਂ ਕਾਰ ਸਵਾਰਾਂ ਨੇ ਖੂਨ ਨਾਲ ਲੱਥਪੱਥ ਸਾਈਕਲ ਸਵਾਰ ਨੂੰ ਕਾਰ ‘ਚ ਬਿਠਾਇਆ ਪਰ ਉਸ ਨੂੰ ਮਰਿਆ ਦੇਖ ਕੇ ਕੂੜੇ ‘ਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਜਲੰਧਰ,ਚ ਕੂੜੇ ਦੇ ਢੇਰ ‘ਚੋਂ ਮਿਲੀ ਵਿਅਕਤੀ ਦੀ ਲਾਸ਼,ਫੈਲੀ ਦਹਿਸ਼ਤ appeared first on Welcome Punjab News.



source https://welcomepunjab.in/garbage-piles-in-jalandhar/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top