ਪੰਜਾਬ(ਬਿਉਰੋ): ਪੰਜਾਬ ‘ਚ ਸੜਕ ਹਾਦਸਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਫਿਰ ਤੋਂ ਵਧਣ ਲੱਗ ਪਈ ਹੈ। ਇਸ ਦੇ ਨਾਲ ਹੀ ਗੁਰੂਹਰਸਹਾਏ ‘ਚ ਟਰਾਲੇ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬੌਬੀ ਪੁੱਤਰ ਸਤਪਾਲ ਵਜੋਂ ਹੋਈ ਹੈ।ਉਹ ਆਪਣੇ ਮੋਟਰਸਾਈਕਲ ‘ਤੇ ਗੁਰੂਹਰਸਹਾਏ ਦਾਣਾ ਮੰਡੀ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ। ਇਸ ਦੌਰਾਨ ਰੇਲਵੇ ਪੁਲ ‘ਤੇ ਅਚਾਨਕ ਟਰਾਲੇ ਨੇਂ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੜਕ ਜਾਮ ਕਰਕੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਭਰੋਸਾ ਦਿੱਤਾ ਕਿ ਮ੍ਰਿਤਕ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਭਿਆਨਕ ਸੜਕ ਹਾਦਸਾ, ਬਾਈਕ ਤੇ ਟਰਾਲੇ ਦੀ ਟੱਕਰ ‘ਚ ਨੌਜਵਾਨ ਦੀ ਮੌਤ,ਪਰਿਵਾਰ ਨੇ ਕੀਤਾ ਰੋਡ ਜਾਮ appeared first on Welcome Punjab News.
source https://welcomepunjab.in/terrible-road-accident-bike-on-tr/