ਪਟਿਆਲਾ (ਜਸਵੰਤ ਸਿੰਘ): ਪੰਜਾਬ ਵਿਚ ਰੋਜ਼ ਕਤਲ, ਲੁੱਟਖੋਹ ਤੇ ਹੋਰ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਮਾਮਲਾ ਪਟਿਆਲਾ ਦੇ ਕਸਬਾ ਸਨੌਰ ਵਿਚੋਂ ਸਾਹਮਣੇ ਆਇਆ ਜਿਥੇ ਇਕ 25 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਨੌਰ ਦੇ ਖ਼ਾਸਾ ਮੁਹੱਲਾ ਦੇ ਸੰਦੀਪ ਵਜੋਂ ਹੋਈ ਹੈ। ਸਨੌਰ ਦੇ ਮੁਹੱਲਾ ਖ਼ਾਲਸਾ ਕਲੋਨੀ ਦੇ ਰਹਿਣ ਵਾਲੇ ਸੰਦੀਪ ਉਰਫ ਸਨੀ ਦੀ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਸੰਦੀਪ ਨੂੰ ਝਗੜੇ ਸਬੰਧੀ ਸਮਝੌਤਾ ਕਰਵਾਉਣ ਲਈ ਬੁਲਾਇਆ ਗਿਆ ਸੀ। ਮੁੰਡਿਆਂ ਦਾ ਆਪਸੀ ਕਿਸੇ ਗੱਲ ਨੂੰ ਲੈ ਕੇ ਘਰ ਤੋਂ ਥੋੜ੍ਹੀ ਦੂਰ ਝਗੜਾ ਹੋਇਆ ਸੀ ਜਿਸ ਵਿਚ ਸਮਝੌਤਾ ਕਰਵਾਉਣ ਲਈ ਸੰਦੀਪ ਗਿਆ ਪਰ ਉੱਥੇ ਜਾਣ ਤੋਂ ਬਾਅਦ ਕੁਝ ਨੌਜਵਾਨਾਂ ਵੱਲੋਂ ਉਸ ਦੇ ਉੱਪਰ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਸੰਦੀਪ ਕੁਮਾਰ ਵਿਆਹਿਆ ਹੋਇਆ ਸੀ। ਸੂਚਨਾ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਗਈ। ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਪੰਜਾਬ ’ਚ ਵੱਡੀ ਵਾਰਦਾਤ,ਝਗੜੇ ‘ਚ ਸਮਝੌਤੇ ਲਈ ਬੁਲਾ ਕੇ ਨੌਜਵਾਨ ਦਾ ਕੀਤਾ ਕਤਲ appeared first on Welcome Punjab News.
source https://welcomepunjab.in/big-incident-in-punjab/