ਜਲੰਧਰ(ਨਵੀਨ ਪੁਰੀ)-ਪੰਜਾਬ ਵਿੱਚ ਡੇਂਗੂ ਨੇ ਇੱਕ ਵਾਰ ਫਿਰ ਪੈਰ ਪਸਾਰ ਲਏ ਹਨ। ਜਲੰਧਰ ‘ਚ ਡੇਂਗੂ ਦੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਜਲੰਧਰ ਛਾਉਣੀ, ਰਾਮਾਮੰਡੀ, ਮਕਸੂਦਾਂ, ਭਾਰਗਵ ਕੈਂਪ ਸਮੇਤ ਦੋ ਦਰਜਨ ਦੇ ਕਰੀਬ ਇਲਾਕਿਆਂ ਵਿੱਚ ਡੇਂਗੂ ਦਾ ਖ਼ਤਰਾ ਵੱਧਦਾ ਹੀ ਜਾ ਰਿਹਾ ਹੈ। ਸਿਵਲ ਸਰਜਨ ਡਾ.ਦਾ ਕਹਿਣਾ ਹੈ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਦੇ ਮਰੀਜ਼ਾਂ ਦੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਦਾ ਸਰਵੇ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੀਟਨਾਸ਼ਕਾਂ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਕੁੱਲ ਗਿਣਤੀ 108 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ 41337 ਘਰਾਂ ਦਾ ਦੌਰਾ ਕਰਕੇ ਸਰਵੇਖਣ ਕੀਤਾ ਹੈ।
The post ਪੰਜਾਬ ‘ਚ ਡੇਂਗੂ ਦਾ ਵਧਿਆ ਖ਼ਤਰਾ,ਜਲੰਧਰ ‘ਚ ਨਵੇਂ ਮਾਮਲੇ ਆਏ ਸਾਹਮਣੇ appeared first on Welcome Punjab News.
source https://welcomepunjab.in/increased-risk-of-dengue-in-punjab/